ਅਨੂਪਗੜ੍ਹ ’ਚ ਭਾਰਤੀ ਕਿਸਾਨ ਯੂੁਨੀਅਨ ਡਕੌਂਦਾ ਦੀ ਮੀਟਿੰਗ
ਪਿੰਡ ਅਨੂਪਗੜ੍ਹ ਵਿੱਚ ਭਾਰਤੀ ਕਿਸਾਨ ਯੁਨੀਅਨ ਏਕਤਾ (ਡਕੌਂਦਾ) ਧਨੇਰ ਵੱਲੋਂ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਕਲਾਂ ਦੀ ਅਗਵਾਈ ਵਿੱਚ ਪਿੰਡ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪਾਣੀਆਂ ਦੇ ਮਸਲੇ, ਟੈਕਸ ਮੁਕਤ ਵਪਾਰ,...
Advertisement
ਪਿੰਡ ਅਨੂਪਗੜ੍ਹ ਵਿੱਚ ਭਾਰਤੀ ਕਿਸਾਨ ਯੁਨੀਅਨ ਏਕਤਾ (ਡਕੌਂਦਾ) ਧਨੇਰ ਵੱਲੋਂ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਕਲਾਂ ਦੀ ਅਗਵਾਈ ਵਿੱਚ ਪਿੰਡ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪਾਣੀਆਂ ਦੇ ਮਸਲੇ, ਟੈਕਸ ਮੁਕਤ ਵਪਾਰ, ਸਹਿਕਾਰੀ ਅਤੇ ਸਰਕਾਰੀ ਵਿਭਾਗਾਂ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਵਿਰੋਧ ਵੱਚ 24 ਅਗਸਤ ਨੂੰ ਸਮਰਾਲਾ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸੂਬਾ ਸਰਕਾਰ ਲੋਕਾਂ ਦੀ ਜ਼ਮੀਨ ਨੂੰ ਕਾਰਪੋਰੇਟ ਦੇ ਹਿੱਤ ਵਿੱਚ ਨਵੀਆਂ ਨੀਤੀਆਂ ਬਣਾ ਕੇ ਖੋਹਣ ਜਾ ਰਹੀ ਸੀ। ਇਸ ਮੌਕੇ ਗੁਰਪ੍ਰੀਤ ਸਿੰਘ ਅਨੂਪਗੜ੍ਹ ਦੀ ਅਗਵਾਈ ਵਿੱਚ ਕਿਰਤੀਆਂ ਵੱਲੋਂ ਭਾਰਤੀ ਕਿਸਾਨ ਯੁਨੀਅਨ ਏਕਤਾ (ਡਕੌਂਦਾ) ਧਨੇਰ ਦਾ ਪੱਲਾ ਫੜਿਆ। ਇਸ ਮੌਕੇ ਬੰਤਾ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ ਨੰਬਰਦਾਰ ਤੇ ਕਾਲਾ ਸਿੰਘ ਅਕਲੀਆ ਆਦਿ ਹਾਜ਼ਰ ਸਨ।
Advertisement
Advertisement
×