ਭਗਤਾ ਭਾਈ: ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਦੀ ਪੰਜਾਬ ਪੱਧਰੀ ਮੀਟਿੰਗ ਪਿੰਡ ਦਿਆਲਪੁਰਾ ਮਿਰਜਾ ਵਿੱਚ ਸਭਾ ਦੇ ਕੌਮੀ ਪ੍ਰਧਾਨ ਭਾਈ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਈ ਅਵਤਾਰ ਸਿੰਘ ਪ੍ਰਧਾਨ ਪੰਜਾਬ ਦਿਹਾਤੀ, ਮਲਕੀਤ ਸਿੰਘ ਚੇਅਰਮੈਨ, ਤਰਸੇਮ ਸਿੰਘ ਸਕੱਤਰ, ਭਾਈ ਭਗਵਾਨ ਸਿੰਘ ਸੰਧੂ, ਬਲਦੇਵ ਸਿੰਘ ਸਮੇਤ ਸਭਾ ਦੇ ਮੁੱਖ ਅਹੁਦੇਦਾਰਾਂ ਨੇ ਭਾਗ ਲਿਆ। ਮੁੱਖ ਸੇਵਾਦਾਰ ਮਹੰਤ ਸਤਨਾਮ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪ ਸਬੰਧੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮਹੰਤ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਦਿਆਲਪੁਰਾ ਮਿਰਜਾ ਵਿਖੇ ਬਾਬਾ ਦਿਆਲ ਦਾਸ ਦੇ ਨਾਂਅ ‘ਤੇ ਗੁਰਮਤਿ ਵਿਦਿਆਲਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। -ਪੱਤਰ ਪ੍ਰੇਰਕ