ਅਕਾਲੀ ਦਲ ਦੇ ਸਰਕਲ ਭਾਗਸਰ ਤੇ ਰੁਪਾਣ ਦੀ ਮੀਟਿੰਗ
ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵੱਲੋਂ ਹਲਕਾ ਮਲੋਟ ਦੇ ਭਾਗਸਰ ਅਤੇ ਰੁਪਾਣਾ ਸਰਕਲ ਦੇ ਸਮੂਹ ਵਰਕਰਾਂ ਨਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੂਹ ਸੰਤ ਸਮਾਜ, ਸਮਾਜ ਸੇਵੀ ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਗੁਰਮੇਲ ਸਿੰਘ ਲੱਖੇਵਾਲੀ, ਗੁਰਸ਼ਮਿੰਦਰ ਸਿੰਘ ਲੱਖੇਵਾਲੀ, ਗੁਰਬਿੰਦਰ ਸਿੰਘ ਫੂਲੇਵਾਲਾ, ਜਗਮੀਤ ਸਿੰਘ ਨਾਨਕਪੁਰਾ, ਸਰਪੰਚ ਡਿਪਟੀ ਸੋਥਾ, ਸਰਪੰਚ ਹਰਨੇਕ ਸਿੰਘ ਰੁਪਾਣਾ, ਸਰਪੰਚ ਗੁਰਪ੍ਰੀਤ ਸਿੰਘ ਮਦਰੱਸਾ, ਕੁਲਦੀਪ ਸਿੰਘ ਨਿਮਾਣਾ ਸਮੇਤ ਸੀਨੀਅਰ ਆਗੂ ਹਾਜ਼ਰ ਸਨ।