ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ
ਮਜ਼ਦੂਰਾਂ ਨੂੰ ਨਰਮੇ ਦੀ ਚੁਗਾਈ ਦਾ ਮੁਆਵਜ਼ਾ ਦਿਵਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਕ ਵਫ਼ਦ ਦੀ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਈ| ਵਫ਼ਦ ਨੇ ਦੱਸਿਆ ਕਿ ਅਜੇ ਤੱਕ ਮਹਿਜ਼ ਦਰਜਨ ਭਰ ਪਿੰਡਾਂ ਦੇ ਮਜ਼ਦੂਰਾਂ ਨੂੰ ਮੁਆਵਜ਼ਾ ਮਿਲਿਆ ਹੈ| ਇਸ ਦੌਰਾਨ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਨਰਮਾ ਚੁਗਾਈ ਦਾ ਕਰੀਬ 3 ਕਰੋੜ 50 ਲੱਖ ਰੁਪਏ ਮੁਆਵਜ਼ਾ ਖਾਤਿਆਂ ‘ਚ ਪਾ ਦਿੱਤਾ ਗਿਆ ਹੈ, ਬਾਕੀ ਮੁਆਵਜ਼ਾ ਦੋ-ਚਾਰ ਦਿਨਾਂ ਅੰਦਰ ਅਦਾ ਕਰ ਦਿੱਤਾ ਜਾਵੇਗਾ|