ਪੱਤਰ ਪ੍ਰੇਰਕ
ਮੌੜ ਮੰਡੀ, 12 ਮਾਰਚ
ਹਲਕਾ ਮੌੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੱਖਾ ਸਿਧਾਣਾ ਨੇ ਅੱਜ ਹਲਕੇ ਵਿੱਚ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਹਲਕੇ ਦੇ ਲੋਕਾਂ ਨੇ ਫਤਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਦਿੱਤਾ ਹੈ, ਪਰ ਉਹ ਨਿਰਾਸ਼ ਨਹੀਂ ਹਨ ਸਗੋਂ ਹਲਕੇ ਦੇ ਲੋਕਾਂ ਦਾ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਹਲਕੇ ਲੋਕਾਂ ਨੇ ਉਸ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਪਾ ਕੇ ਮਾਣ ਬਖਸ਼ਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਮਹੀਨੇ ਦੇ ਪਹਿਲੇ ਅਤੇ ਤੀਜੇ ਐਤਵਾਰ ਮੌੜ ਵਿੱਚ ਲੋਕਾਂ ‘ਚ ਵਿਚਰਿਆ ਕਰਨਗੇ।