ਪੱਤਰ ਪ੍ਰੇਰਕ
ਸ਼ਹਿਣਾ, 11 ਸਤੰਬਰ
ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਕੌਰ ਦਿਓਲ ਨੇ ਬਲਾਕ ਸ਼ਹਿਣਾ ਦੇ ਅੱਠ ਪਿੰਡਾਂ ਦਾ ਦੌਰਾ ਕਰ ਕੇ ਮਹਿਲਾਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪਿੰਡ ਬੁਰਜ ਫਤਹਿਗੜ੍ਹ, ਬੱਲੋਕੇ, ਮੌੜ ਮਕਸੂਥਾ ਆਦਿ ਵਿੱਚ ਸੰਬੋਧਨ ਕਰਦਿਆ ਕਿਹਾ ਕਿ ਲੋਕ ਹਿੱਤਾਂ ਦੀ ਰਾਖੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨੀ ਅਤੇ ਆਮ ਲੋਕਾਂ ਨੂੰ ਬਿਜਲੀ, ਪਾਣੀ ਦੀਆਂ ਸਹੂਲਤਾਂ ਬਾਦਲ ਸਰਕਾਰ ਸਮੇਂ ਹੀ ਮਿਲੀਆਂ ਹਨ ਤੇ ਮੌਜੂਦਾ ‘ਆਪ’ ਸਰਕਾਰ ਹਰ ਫਰੰਟ ’ਤੇ ਅਸਫ਼ਲ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਰਟੀ ਦੀਆਂ ਮਹਿਲਾ ਵਿੰਗ ਦੀਆਂ ਇਕਾਈਆਂ ਕਾਇਮ ਕੀਤੀਆਂ ਜਾ ਰਹੀਆਂ ਹਨ।