ਲੈਂਡ ਪੂਲਿੰਗ ਨੀਤੀ ਵਿਰੁੱਧ ਪਿੰਡਾਂ ’ਚ ਮੀਟਿੰਗਾਂ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪਿੰਡਾਂ ’ਚ ਲੈਂਡ ਪੂਲਿੰਗ ਸਕੀਮ ਦੇ ਵਿਰੋਧ ’ਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਭਾਕਿਯੂ ਕਾਦੀਆਂ ਦੇ ਆਗੂਆਂ ਨੇ ਪਿੰਡਾਂ ’ਚ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਸਾਜ਼ਿਸ਼ ਤਹਿਤ...
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪਿੰਡਾਂ ’ਚ ਲੈਂਡ ਪੂਲਿੰਗ ਸਕੀਮ ਦੇ ਵਿਰੋਧ ’ਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਭਾਕਿਯੂ ਕਾਦੀਆਂ ਦੇ ਆਗੂਆਂ ਨੇ ਪਿੰਡਾਂ ’ਚ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਸਾਜ਼ਿਸ਼ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਕਬਜ਼ਾ ਕਰਾਉਣ ਲਈ ਇਹ ਸਕੀਮ ਬਣਾਈ ਗਈ ਹੈ। ਇਸ ਸਕੀਮ ਦੇ ਵਿਰੋਧ ’ਚ ਕਿਸਾਨਾਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ।ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਪਿੰਡ ਸ਼ਹਿਣਾ, ਬੱਲੋਕੇ, ਬੁਰਜ ਫਤਿਹਗੜ੍ਹ, ਝਾਲ ਵਾਲੇ ਕੋਠੇ ਆਦਿ ’ਚ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਵੀ ਸੱਦਾ ਦੇਵੇਗਾ, ਉਸ ’ਤੇ ਹਰ ਕਿਸਾਨ ਆਪਣੀ ਜ਼ਮੀਨ ਬਚਾਉਣ ਲਈ ਮਰ ਮਿਟਣ ਲਈ ਤਿਆਰ ਬੈਠਾ ਹੈ।
Advertisement
Advertisement
×