ਪੱਤਰ ਪ੍ਰੇਰਕ
ਗਿੱਦੜਬਾਹਾ, 18 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੀਨੀਅਰ ਅਕਾਲੀ ਆਗੂਆਂ ਦੇ ਘਰ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਚਰਚਾ ਕੀਤੀ। ਇਸ ਮੌਕੇ ਡਿੰਪੀ ਢਿੱਲੋਂ ਨੇ ਵਰਕਰਾਂ ਨੂੰ ਬਿਨਾਂ ਕਿਸੇ ਡਰ ਤੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਹਰ ਵਰਕਰ ਨਾਲ ਖੜ੍ਹੇ ਹਨ। ਇਸ ਦੌਰਾਨ ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਅਕਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।