ਜ਼ਿਲ੍ਹਾ ਸਿੱਖਿਆ ਵਿਭਾਗ ਮਾਨਸਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਮੈਗਾ ਅਧਿਆਪਕ-ਮਾਪੇ ਮਿਲਣੀ ਅਤੇ ਮਾਪੇ ਵਰਕਸ਼ਾਪ ਸਿੱਖਿਆ ਦਾ ਮਹਾਜਸ਼ਨ ਮਨਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਇਸ ਮੌਕੇ ਸਿੱਖਿਆ ਅਧਿਕਾਰੀ ਨੀਲਮ ਰਾਣੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਅਤੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਮੈਗਾ ਅਧਿਆਪਕ-ਮਾਪੇ ਮਿਲਣੀ ਸਿਰਫ਼ ਇੱਕ ਸਮਾਗਮ ਨਹੀਂ ਸਗੋਂ ਸਿੱਖਿਆ ਨੂੰ ਲੋਕ ਲਹਿਰ ਬਣਾਉਣ ਦਾ ਮਹੱਤਵਪੂਰਨ ਉਪਰਾਲਾ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈਕੇ, ਸਰਕਾਰੀ ਹਾਈ ਸਕੂਲ ਬੋੜਾਵਾਲ, ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਅਤੇ ਸਰਕਾਰੀ ਹਾਈ ਸਕੂਲ ਕਿ੍ਰਸਨਗੜ ਫਰਵਾਹੀ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਦੀ ਨੀਂਹ ਘਰ ਅਤੇ ਸਕੂਲ ਵਿੱਚ ਮਿਲਣ ਵਾਲੇ ਉਸਾਰੂ ਮਾਹੌਲ ਸਦਕਾ ਹੁੰਦੀ ਹੈ। ਇਸੇ ਦੌਰਾਨ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਨੇ ਆਪਣੇ ਵਿਚਾਰ ਅਤੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ, ਮੁੱਖ ਅਧਿਆਪਕ ਮਨਦੀਪ ਕੁਮਾਰ, ਕਰਮਜੀਤ ਕੌਰ ਅਤੇ ਬਲਜੀਤ ਸਿੰਘ ਵੀ ਮੌਜੂਦ ਸਨ।

