ਮਹਿਕਦੀਪ ਜ਼ੀਰਾ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ
ਵਿਧਾਨ ਸਭਾ ਹਲਕਾ ਜ਼ੀਰਾ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੰਬਰ-11 ਤੋਂ ਕਾਂਗਰਸ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਅੱਜ ਪਿੰਡ ਨੀਲੇਵਾਲਾ, ਮੱਲ੍ਹੇਸ਼ਾਹ, ਧੰਨਾ ਸ਼ਹੀਦ, ਸੋਢੀਵਾਲਾ, ਹਰਦਾਸਾ ਆਦਿ ਵਿੱਚ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ...
ਵਿਧਾਨ ਸਭਾ ਹਲਕਾ ਜ਼ੀਰਾ ਦੇ ਜ਼ਿਲ੍ਹਾ ਪਰਿਸ਼ਦ ਜ਼ੋਨ ਨੰਬਰ-11 ਤੋਂ ਕਾਂਗਰਸ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਅੱਜ ਪਿੰਡ ਨੀਲੇਵਾਲਾ, ਮੱਲ੍ਹੇਸ਼ਾਹ, ਧੰਨਾ ਸ਼ਹੀਦ, ਸੋਢੀਵਾਲਾ, ਹਰਦਾਸਾ ਆਦਿ ਵਿੱਚ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਡਾ. ਵੀਰ ਸਿੰਘ, ਸੁਖਵੰਤ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਜੁਗਿੰਦਰ ਸਿੰਘ, ਨਿਸ਼ਾਨ ਸਿੰਘ ਵਕੀਲਾਂ ਵਾਲਾ ਵੀ ਹਾਜ਼ਰ ਸਨ।
ਪਿੰਡ ਨੀਲੇਵਾਲਾ ਵਿੱਚ ਇਸ ਸੰਬੋਧਨ ਕਰਦਿਆਂ ਮਹਿਕਦੀਪ ਸਿੰਘ ਜ਼ੀਰਾ ਨੇ ਕਿਹਾ ਕਿ ‘ਆਪ’ ਲੋਕਾਂ ਦੀਆਂ ਆਸਾਂ ’ਤੇ ਪੂਰਾ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਮੁੱਖ ਮੁੱਦਾ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਮਹਿਕਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵਿੱਚ ਖੜ੍ਹਨ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ। ਇਸ ਮੌਕੇ ਜਸ਼ਨਦੀਪ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਨੀਲੇਵਾਲਾ, ਹਰਜਿੰਦਰ ਸਿੰਘ ਖੋਸਾ, ਜਸਵਿੰਦਰ ਸਿੰਘ ਖੋਸਾ, ਸਾਬਕਾ ਸਰਪੰਚ ਤਰਸੇਮ ਸਿੰਘ ਬਰਾੜ, ਬਲਦੇਵ ਸਿੰਘ ਬਰਾੜ, ਜਸਕਰਨ ਸਿੰਘ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

