ਮਹਿਕਪ੍ਰੀਤ ਕੌਰ ਨੇ ਗਤਕੇ ’ਚ ਕਾਂਸੀ ਦਾ ਤਗ਼ਮਾ ਜਿੱਤਿਆ
ਮਾਨਸਾ: ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਦਿੱਲੀ ਵਿੱਚ ਕੌਮੀ ਪੱਧਰ ’ਤੇ ਗਤਕੇ ਵਿੱਚ ਕਾਂਸੀ ਦਾ ਮੈਡਲ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਅੱਜ ਇਥੇ ਰੇਲਵੇ ਸਟੇਸ਼ਨ ਮਾਨਸਾ ’ਤੇ ਮਹਿਕਪ੍ਰੀਤ ਕੌਰ ਦੇ ਪੁੱਜਣ ’ਤੇ ਉਸ...
Advertisement
ਮਾਨਸਾ: ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਦਿੱਲੀ ਵਿੱਚ ਕੌਮੀ ਪੱਧਰ ’ਤੇ ਗਤਕੇ ਵਿੱਚ ਕਾਂਸੀ ਦਾ ਮੈਡਲ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਅੱਜ ਇਥੇ ਰੇਲਵੇ ਸਟੇਸ਼ਨ ਮਾਨਸਾ ’ਤੇ ਮਹਿਕਪ੍ਰੀਤ ਕੌਰ ਦੇ ਪੁੱਜਣ ’ਤੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਸਤਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਮਹਿਕਪ੍ਰੀਤ ਕੌਰ ਵੱਲੋਂ ਦਿੱਲੀ ਵਿਖੇ ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਯੂਪੀ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ ਹੈ, ਜੋ ਮਾਨਸਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਲਈ ਉਸ ਨੂੰ ਪ੍ਰੇਰਿਆ ਜਾਵੇ ਤਾਂ ਜੋ ਉਹ ਹੋਰ ਪ੍ਰਾਪਤੀਆਂ ਕਰ ਸਕੇ। ਇਸ ਮੌਕੇ ਸਤਨਾਮ ਸਿੰਘ, ਅਮਰਦੀਪ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਬੱਬੂਜੀਤ ਕੌਰ, ਅਰਚਨਾ, ਬਲਜਿੰਦਰ ਕੌਰ ਤੇ ਰਵਨੀਤ ਕੌਰ ਮੌਜੂਦ ਸਨ।
Advertisement
Advertisement