ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਮੈਂਬਰਸ਼ਿਪ ਕੈਂਪ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬਾਬਾ ਜ਼ੋਗੀਪੀਰ ਰੱਲਾ (ਮਾਨਸਾ) ਦੇ ਅਸਥਾਨ ’ਤੇ ਮੇਲੇ ਦੌਰਾਨ ਮੈਂਬਰਸ਼ਿਪ ਕੈਂਪ ਲਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ। ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਰਮਿੰਦਰ ਸਿੰਘ ਝੱਬਰ ਨੇ ਕਿਹਾ ਕਿ...
Advertisement
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਬਾਬਾ ਜ਼ੋਗੀਪੀਰ ਰੱਲਾ (ਮਾਨਸਾ) ਦੇ ਅਸਥਾਨ ’ਤੇ ਮੇਲੇ ਦੌਰਾਨ ਮੈਂਬਰਸ਼ਿਪ ਕੈਂਪ ਲਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ। ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਰਮਿੰਦਰ ਸਿੰਘ ਝੱਬਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦੇ ਜਿਹੜੇ ਹਾਲਾਤ ਬਣ ਚੁੱਕੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਪੰਜਾਬ ਨੂੰ ਲੋੜ ਹੈ ਇੱਕ ਪੰਥਕ ਸਰਕਾਰ ਦੀ, ਜੋ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕੇ ਅਤੇ ਇੱਕ ਚੰਗਾ ਰਾਜ ਸਥਾਪਤ ਕਰ ਸਕੇ। ਇਸ ਮੌਕੇ ਅਵਤਾਰ ਸਿੰਘ, ਮਿੱਠੂ ਸਿੰਘ ਭੁਪਾਲ, ਗੁਰਜੀਤ ਸਿੰਘ, ਮੱਖਣ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਲਛਮਣ ਸਿੰਘ ਤੇ ਜਸਪ੍ਰੀਤ ਸਿੰਘ ਮੌਜੂਦ ਸਨ।
Advertisement
Advertisement
×