ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਰਨਜੀਤ ਕੌਰ ਦੀ 28ਵੀਂ ਬਰਸੀ ਲਈ ਯਾਦਗਾਰ ਕਮੇਟੀ ਦੀ ਮੀਟਿੰਗ ਅੱਜ

ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 8 ਜੁਲਾਈ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 28ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਯਾਦਗਾਰ ਕਮੇਟੀ ਦੀ ਮੀਟਿੰਗ 9 ਜੁਲਾਈ ਨੂੰ ਦੁਪਹਿਰ 2.30 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿੱਚ ਹੋਵੇਗੀ। ਇਸ ਸਬੰਧੀ ਕਮੇਟੀ ਦੇ...
Advertisement

ਨਿੱਜੀ ਪੱਤਰ ਪ੍ਰੇਰਕ

ਮਹਿਲ ਕਲਾਂ, 8 ਜੁਲਾਈ

Advertisement

ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 28ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਯਾਦਗਾਰ ਕਮੇਟੀ ਦੀ ਮੀਟਿੰਗ 9 ਜੁਲਾਈ ਨੂੰ ਦੁਪਹਿਰ 2.30 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿੱਚ ਹੋਵੇਗੀ। ਇਸ ਸਬੰਧੀ ਕਮੇਟੀ ਦੇ ਬੁਲਾਰੇ ਨਰਾਇਣ ਦੱਤ ਨੇ ਦੱਸਿਆ ਕਿ ਮੀਟਿੰਗ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ 12 ਅਗਸਤ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਹੋਣ ਵਾਲੇ ਸਮਾਗਮ ਦੀ ਸਮੁੱਚੀ ਵਿਉਂਤਬੰਦੀ ਤੇ ਮੌਜੂਦਾ ਸਮਾਜਿਕ ਹਾਲਤ ਨਾਲ ਸਬੰਧਤ ਚੁਣੌਤੀਆਂ ਉੱਤੇ ਚਰਚਾ ਕੀਤੀ ਜਾਵੇਗੀ। ਆਗੂਆਂ ਮਨਜੀਤ ਧਨੇਰ, ਪ੍ਰੇਮ ਕੁਮਾਰ ਅਤੇ ਜਰਨੈਲ ਸਿੰਘ ਨੇ ਯਾਦਗਾਰ ਕਮੇਟੀ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਹਿਯੋਗੀਆਂ ਨੂੰ ਬਰਸੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

Advertisement