DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਰਿਟ ’ਚ ਆਈਆਂ ਵਿਦਿਆਰਥਣਾਂ ਦਾ ਸਨਮਾਨ

ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸ਼ਹਿਣਾ ਵੱਲੋਂ ਸਮਾਗਮ

  • fb
  • twitter
  • whatsapp
  • whatsapp
featured-img featured-img
ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪੰਚਾਇਤ ਅਤੇ ਪੁੱਤਰੀ ਪਾਠਸ਼ਾਲਾ ਕਮੇਟੀ ਦੇ ਅਹੁਦੇਦਾਰ।
Advertisement

ਮੈਰਿਟ ਵਿੱਚ ਆਉਣ ਵਾਲੀਆਂ ਲੜਕੀਆਂ ਨੂੰ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਸ਼ਹਿਣਾ ਵੱਲੋਂ 10-10 ਹਜ਼ਾਰ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇੱਥੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਏ ਸਮਾਗਮ ਵਿੱਚ ਸਰਪੰਚ ਨਾਜ਼ਮ ਸਿੰਘ ਨੇ ਕਿਹਾ ਕਿ ਬਾਰ੍ਹਵੀਂ ਕਲਾਸ ਵਿੱਚੋਂ ਤਿੰਨ ਲੜਕੀਆਂ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ ਹੈ ਜਿਨ੍ਹਾਂ ’ਤੇ ਕਸਬਾ ਸ਼ਹਿਣਾ ਅਤੇ ਗ੍ਰਾਮ ਪੰਚਾਇਤ ਨੂੰ ਹਮੇਸ਼ਾ ਮਾਣ ਰਹੇਗਾ। ਜ਼ਿਕਰਯੋਗ ਹੈ ਕਿ ਇਸ ਸਕੂਲ ਦੀਆਂ ਲੜਕੀਆਂ ਪਿਛਲੇ ਸੱਤ ਸਾਲ ਤੋਂ ਲਗਾਤਾਰ ਮੈਰਿਟ ਵਿੱਚ ਆ ਰਹੀਆਂ ਹਨ। ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਦਾ ਵੀ ਸਨਮਾਨ ਕੀਤਾ। ਸਰਪੰਚ ਨਾਜ਼ਮ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਲੜਕੀਆਂ ਦੇ ਖਾਣਾ ਖਾਣ ਲਈ ਜਲਦੀ ਹੀ ਸ਼ੈੱਡ ਬਣਾਇਆ ਜਾਵੇਗਾ ਅਤੇ ਸਾਈਕਲ ਖੜ੍ਹਾਉਣ ਲਈ ਸਾਈਕਲ ਸਟੈਂਡ ਬਣਾਇਆ ਜਾਵੇਗਾ।

ਇਸ ਮੌਕੇ ਗ੍ਰਾਮ ਪੰਚਾਇਤ ਤੋਂ ਇਲਾਵਾ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਦੇ ਯਾਦਵਿੰਦਰ ਸਿੰਘ ਵੈਦ, ਦੀਪੀ ਰਾਜਸਥਾਨੀ, ਜਤਿੰਦਰ ਸਿੰਘ ਖਹਿਰਾ, ਜੈ ਆਦਮ ਪ੍ਰਕਾਸ਼ ਸਿੰਘ, ਚਰਨਜੀਤ ਸਿੰਘ ਪੰਧੇਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

ਸ਼ੀਤਲ ਸ਼ਰਮਾ ਨੂੰ ਈ-ਸਕੂਟੀ ਭੇਟ

ਜ਼ੀਰਾ (ਪੱਤਰ ਪ੍ਰੇਰਕ): ਸਹਾਰਾ ਕਲੱਬ ਜ਼ੀਰਾ ਵੱਲੋਂ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਪ੍ਰੇਰਣਾ ਅਤੇ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਹੀਦ ਗੁਰਦਾਸ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਵਿੱਚ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬਾਰ੍ਹਵੀਂ ਵਿੱਚ ਮੈਰਿਟ ਹਾਸਲ ਕਰਨ ਵਾਲੀ ਕੁਮਾਰੀ ਸ਼ੀਤਲ ਸ਼ਰਮ ਨੂੰ ਸਹਾਰਾ ਕਲੱਬ ਵੱਲੋਂ ਤੋਹਫ਼ੇ ਵਜੋਂ ਇਲੈਕਟ੍ਰਾਨਿਕ ਸਕੂਟੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਰਾਂ ਨੇ ਸਮੇਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਦਸਵੀਂ ਜਮਾਤ ਦੀਆਂ ਮੈਰਿਟ ਪ੍ਰਾਪਤ ਵਿਦਿਆਰਥਣਾਂ ਸੁਖਮਨਦੀਪ ਕੌਰ, ਆਸ਼ੀਸ਼ਦੀਪ ਕੌਰ, ਆਸ਼ੀਆਨਾ ਖਾਤੂਨ ਅਤੇ ਸਿਮਰਵੀਰ ਕੌਰ ਅਤੇ ਅੱਠਵੀਂ ਜਮਾਤ ਦੀਆਂ ਜਸਮੀਤ ਕੌਰ ਅਤੇ ਜਸਪਿੰਦਰ ਕੌਰ ਤੇ ਅਧਿਆਪਕਾ ਜੋਤੀ ਢੀਂਗਰਾ ਤੇ ਸਕਿਉਰਿਟੀ ਅਫ਼ਸਰ ਸਿਮਰਜੀਤ ਸਿੰਘ ਤੇ ਗੁਰਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
×