ਪੱਤਰ ਪ੍ਰੇਰਕ
ਭਗਤਾ ਭਾਈ, 22 ਅਕਤੂਬਰ
ਇਥੇ ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿੱਚ ਪ੍ਰਿੰਸੀਪਲ ਜਗਦੀਪ ਸਿੰਘ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਉਪਰੰਤ ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ। ਬੱਚਿਆਂ ਦੇ ਦੀਵੇ ਸਜਾਉਣ, ਚਾਰਟ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।
ਨਥਾਣਾ (ਪੱਤਰ ਪ੍ਰੇਰਕ): ਇਥੇ ਗੁਰੂ ਹਰਗੋਬਿੰਦ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿੱਚ ਗਰੀਨ ਦੀਵਾਲੀ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸੁਰੂਆਤ ਵਿੱਚ ਦੀਵਾਲੀ ਦੇ ਪਿਛੋਕੜ ਅਤੇ ਉਸ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਬੱਚਿਆਂ ਦੁਆਰਾ ਗਰੀਨ ਦੀਵਾਲੀ ਦੇ ਨਾਅਰੇ ਹੇਠ ਇੱਕ ਸਕਿੱਟ ਪੇਸ਼ ਕੀਤਾ ਗਿਆ। ਲੜਕੇ ਅਤੇ ਲੜਕੀਆਂ ਦੁਆਰਾ ਗਰੁੱਪ ਡਾਂਸ ਪੇਸ਼ ਕੀਤਾ ਗਿਆ। ਸੱਤਵੀ ਜਮਾਤ ਦੇ ਬੱਚਿਆ ਦੁਆਰਾ ਗਰੀਨ ਦੀਵਾਲੀ ਹੈਪੀ ਦੀਵਾਲੀ ਦੇ ਤਹਿਤ ਕੋਰੀਓਗਰਾਫ਼ੀ ਪੇਸ਼ ਕੀਤੀ ਗਈ। ਇਸ ਮੌਕੇ ਉੱਪਰ ਰੰਗੋਲੀ ਦਾ ਹਾਊਸ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚਾਰੇ ਹਾਊਸ ਦੇ ਬੱਚਿਆਂ ਨੇ ਭਾਗ ਲਿਆ। ਪ੍ਰਿੰਸੀਪਲ ਜੋਤੀ ਸ਼ਰਮਾ ਦੁਆਰਾ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ।
ਜੈਤੋ (ਨਿੱਜੀ ਪੱਤਰ ਪ੍ਰੇਰਕ): ਇੱਥੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਦੇ ਜਸ਼ਨ ਉਤਸ਼ਾਹੀ ਢੰਗ ਨਾਲ ਮਨਾਏ ਗਏ। ਰਾਮ, ਲਛਮਣ, ਸੀਤਾ, ਹਨੂੰਮਾਨ, ਲਵ, ਕੁਸ਼ ਦੀਆ ਪੁਸ਼ਾਕਾਂ ’ਚ ਸਜੇ ਬੱਚਿਆਂ ਨੇ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢ ਕੇ ਵਾਤਾਵਰਨ ਦੀ ਸੁਰੱਖਿਆ ਲਈ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ।