DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਨਾਲਾ ’ਚ ‘ਮਗਨਰੇਗਾ ਮਜ਼ਦੂਰ ਏਕਤਾ ਕਨਵੈਨਸ਼ਨ’

ਕੇਂਦਰੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਕਾਨੂੰਨ ਦਾ ਨਾਂ ‘ਵਿਕਸਤ ਭਾਰਤ ਜੀ ਰਾਮ ਜੀ’ ਕਰਕੇ ਰੁਜ਼ਗਾਰ ਗਾਰੰਟੀ ਐਕਟ ਨੂੰ ਕਮਜ਼ੋਰ ਤੇ ਮਜ਼ਦੂਰ ਵਿਰੋਧੀ ਕੀਤੇ ਜਾਣ ਖ਼ਿਲਾਫ਼ ਸਥਾਨਕ ਤਰਕਸ਼ੀਲ ਭਵਨ ਵਿੱਚ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ‘ਮਨਰੇਗਾ ਮਜ਼ਦੂਰ ਏਕਤਾ ਕਨਵੈਨਸ਼ਨ’ ਕਰਵਾਈ ਗਈ।...

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਮਜ਼ਦੂਰ ਕਨਵੈਨਸ਼ਨ ਦੌਰਾਨ ਹਾਜ਼ਰ ਕਾਰਕੁਨ।
Advertisement

ਕੇਂਦਰੀ ਮੋਦੀ ਸਰਕਾਰ ਵੱਲੋਂ ਮਗਨਰੇਗਾ ਕਾਨੂੰਨ ਦਾ ਨਾਂ ‘ਵਿਕਸਤ ਭਾਰਤ ਜੀ ਰਾਮ ਜੀ’ ਕਰਕੇ ਰੁਜ਼ਗਾਰ ਗਾਰੰਟੀ ਐਕਟ ਨੂੰ ਕਮਜ਼ੋਰ ਤੇ ਮਜ਼ਦੂਰ ਵਿਰੋਧੀ ਕੀਤੇ ਜਾਣ ਖ਼ਿਲਾਫ਼ ਸਥਾਨਕ ਤਰਕਸ਼ੀਲ ਭਵਨ ਵਿੱਚ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ‘ਮਨਰੇਗਾ ਮਜ਼ਦੂਰ ਏਕਤਾ ਕਨਵੈਨਸ਼ਨ’ ਕਰਵਾਈ ਗਈ। ਪ੍ਰਧਾਨਗੀ ਮੰਡਲ ਵਿੱਚ ਮੱਖਣ ਸਿੰਘ ਰਾਮਗੜ੍ਹ, ਨਿੱਕਾ ਸਿੰਘ ਬਹਾਦਰਪੁਰ, ਮਨਜੀਤ ਰਾਜ ਬਟਾਲਾ, ਜਸਵੰਤ ਸਿੰਘ ਖਾਲਸਾ, ਰਜਿੰਦਰ ਸਿੰਘ ਮੌੜ ਤੇ ਸੱਤਪਾਲ ਸਿੰਘ ਬਹਿਣੀਵਾਲ ਸ਼ਾਮਲ ਸਨ। ਕਨਵੈਨਸ਼ਨ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਥੋਪੇ ‘ਜੀ ਰਾਮ ਜੀ’ ਐਕਟ ਰਾਹੀਂ ਕੇਂਦਰੀ ਭਾਜਪਾ ਸਰਕਾਰ ਵੱਲੋਂ ਮਜ਼ਦੂਰਾਂ ਤੋਂ ਖੋਹੇ ਗਏ ਹੱਕਾਂ ਦੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਗਈ। ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਕਿਹਾ ਕਿ ਕੇਂਦਰੀ ਭਾਜਪਾ ਸਰਕਾਰ ਦੇ ਨਾਲ ਨਾਲ ਪੰਜਾਬ ਦੀ ‘ਆਪ’ ਸਰਕਾਰ ਨੇ ਵੀ ਮਗਨਰੇਗਾ ਤਹਿਤ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਨਹੀਂ ਕਰਵਾਇਆ। ਉਨ੍ਹਾਂ ਐਲਾਨ ਕੀਤਾ ਕਿ ਮਗਨਰੇਗਾ ਦੇ ਬੰਦ ਕੀਤੇ ਕੰਮਾਂ ਨੂੰ ਚਾਲੂ ਕਰਾਉਣ ਲਈ 28 ਜਨਵਰੀ ਨੂੰ ਮੁੱਖ ਮੰਤਰੀ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਬੁਲਾਰਿਆਂ ਮਨਰੇਗਾ ਰੁਜ਼ਗਾਰ ਵਿਰੋਧੀ ਨੀਤੀਆਂ, ਨਵੇਂ ਕਿਰਤ ਕਾਨੂੰਨਾਂ ਤੇ ਬਿਜਲੀ ਬਿੱਲ 2025 ਖ਼ਿਲਾਫ਼ ਵਿਸ਼ਾਲ ਆਧਾਰ ਵਾਲੀ ਆਜ਼ਾਦ ਮਜ਼ਦੂਰ ਲਹਿਰ ਖੜ੍ਹੀ ਕਰਨ ਹਿਤ ਲਾਮਬੰਦੀ ਦਾ ਅਹਿਦ ਲਿਆ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਦੇਸ਼ ਵਾਸੀ ਲੋਕ ਭਲਾਈ ਵਿਦਿਆਰਥੀ ਸੰਗਠਨ ਦੇ ਸੂਬਾ ਪ੍ਰਧਾਨ ਰਜਿੰਦਰ ਮੌੜ ਨੇ ਸੰਬੋਧਨ ਕੀਤਾ।

Advertisement
Advertisement
×