ਮਾਨਸਾ: ਮਿੱਡ-ਡੇਅ ਮੀਲ ਵਰਕਰ ਯੂਨੀਅਨ (ਏਕਟੂ) ਦੀ ਅਗਵਾਈ ਹੇਠ ਬੀਬੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੰਦਿਆਂ ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਮੁੱਖ ਮੰਤਰੀ ਦੇ ਨਾਲ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੀਆਂ ਕੁੱਕ ਬੀਬੀਆਂ ਨੂੰ ਸਰਕਾਰੀ ਕਰਮਚਾਰੀਆਂ ਦਾ ਦਰਜਾ ਦਿੱਤਾ ਜਾਵੇ ਅਤੇ ਮਿਡ-ਡੇਅ ਮੀਲ ਬੀਬੀਆਂ ਦੀ ਤਨਖਾਹ 18000/- ਰੁਪਏ ਕੀਤੀ ਜਾਵੇ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਸੁਖਵਿੰਦਰ ਸਿੰਘ ਬੋਹਾ ਨੇ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਇਸ ਮੌਕੇ ਲਬਿਰੇਸ਼ਨ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ, ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ,ਮਨਜੀਤ ਕੌਰ ਰਿਉਦ, ਜਸਵਿੰਦਰ ਕੌਰ, ਬਲਜੀਤ ਕੌਰ,ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ