DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mid-Day Meal Workers Union: ਮਿੱਡ-ਡੇਅ ਮੀਲ ਵਰਕਰਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਆਮ ਆਦਮੀ ਪਾਰਟੀ ’ਤੇ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾੲੇ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਮਿਡ-ਡੇਅ ਮੀਲ ਵਰਕਰ ਅਤੇ ਹੋਰ ਮੁਲਾਜ਼ਮ ਸਰਕਾਰ ਦੀ ਅਰਥੀ ਫੂਕਦੇ ਹੋਏ। -ਫੋਟੋ: ਸੁਰੇਸ਼
Advertisement

ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਮਾਨਸਾ ਨੇ ਪੰਜਾਬ ਸਰਕਾਰ ਵੱਲੋਂ ਭੱਤਾ ਦੁੱਗਣਾ ਕਰਨ ਦੀ ਗਾਰੰਟੀ ਪੂਰੀ ਨਾ ਕਰਨ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਇੱਥੇ ਹਕੂਮਤ ਖ਼ਿਲਾਫ਼ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਆਗੂ ਜੋਤੀ ਅਰੋੜਾ ਨੇ ਕਿਹਾ ਕਿ ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਅਤੇ ਮਿਡ-ਡੇਅ ਮੀਲ ਵਰਕਰਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਵਰਕਰਾਂ ਦੇ ਨਿਗੂਣੇ ਮਾਣਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

Advertisement

ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਵੀਰਪਾਲ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਅਨੁਸਾਰ ਤਨਖ਼ਾਹਾਂ ਨਾ ਦੇਣ, ਆਸ਼ਾ ਅਤੇ ਮਿਡ-ਡੇਅ ਮੀਲ ਵਰਕਰਾਂ ਨੂੰ ਸੇਵਾਮੁਕਤੀ ਮੌਕੇ ਘਰਾਂ ਨੂੰ ਖ਼ਾਲੀ ਤੋਰਨ ਅਤੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ। ਇਸ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਣਭੱਤਾ ਵਰਕਰਾਂ ਦੇ ਭੱਤਿਆਂ ਨੂੰ ਤੁਰੰਤ ਦੁੱਗਣਾ ਕਰ ਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਦਿੱਤੇ ਜਾਣ, ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ।

Advertisement

ਇਸ ਮੌਕੇ ਕਰਮਜੀਤ ਸਿੰਘ ਤਾਮਕੋਟ, ਨਵੀਨ ਗੋਇਲ ਬੋਹਾ, ਜਸਵੰਤ ਮੌਜੋ ਅਤੇ ਪੈਨਸ਼ਨਰਜ਼ ਬਿੱਕਰ ਸਿੰਘ, ਕੁਲਦੀਪ ਅੱਕਾਵਾਲੀ, ਦਮਨ ਸਿੰਘ, ਸੁਖਚੈਨ ਸੇਖੋਂ, ਕੁਲਵੰਤ ਚਹਿਲ, ਸੰਦੀਪ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਮਨਜੀਤ ਕੌਰ, ਵੀਰਪਾਲ ਕੌਰ ਵੀ ਮੌਜੂਦ ਸਨ।

Advertisement
×