ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਿਡਲ ਸਕੂਲ ਲੋਹਗੜ੍ਹ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ

ਨਵਕਿਰਨ ਸਿੰਘ ਮਹਿਲ ਕਲਾਂ, 18 ਜੁਲਾਈ ਪਿੰਡ ਲੋਹਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਲੋਕ ਅਧਿਕਾਰ ਮੰਚ ਦੀ ਅਗਵਾਈ ਹੇਠ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ...
ਪਿੰਡ ਲੋਹਗੜ੍ਹ ਵਿੱਚ ਧਰਨਾ ਦਿੰਦੇ ਹੋਏ ਮਾਪੇ ਅਤੇ ਜਨਤਕ ਜਥੇਬੰਦੀਆਂ ਦੇ ਆਗੂ।
Advertisement

ਨਵਕਿਰਨ ਸਿੰਘ

ਮਹਿਲ ਕਲਾਂ, 18 ਜੁਲਾਈ

Advertisement

ਪਿੰਡ ਲੋਹਗੜ੍ਹ ਦੇ ਸਰਕਾਰੀ ਮਿਡਲ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਲੋਕ ਅਧਿਕਾਰ ਮੰਚ ਦੀ ਅਗਵਾਈ ਹੇਠ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਲੋਕ ਅਧਿਕਾਰ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਸੀਪੀਆਈ ਦੇ ਜ਼ਿਲ੍ਹਾ ਆਗੂ ਕਾਮਰੇਡ ਖੁਸ਼ੀਆਂ ਸਿੰਘ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਅਜੈਬ ਸਿੰਘ ਹਰਦਾਸਪੁਰਾ, ਦਲਵੀਰ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀ ਤਰਜੀਹ ਹੋਣੇ ਚਾਹੀਦੇ ਹਨ ਪਰ ਸਰਕਾਰ ਸਿੱਖਿਆ ਪ੍ਰਤੀ ਗੰਭੀਰ ਨਹੀਂ ਹੈ, ਇਕ ਪਾਸੇ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਜਦਕਿ ਦੂਜੇ ਪਾਸੇ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਵਿੱਚ ਅਧਿਆਪਕਾਂ ਦੀਆਂ 6 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਵਿਗਿਆਨ ਤੇ ਗਣਿਤ ਸਮੇਤ ਤਿੰਨ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਦੱਸਿਆ ਕਿ ਖਾਲੀ ਅਸਾਮੀਆਂ ਭਰਨ ਲਈ ਉਨ੍ਹਾਂ ਵੱਲੋਂ ਕਈ ਵਾਰ ਸਿੱਖਿਆ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।ਉਨ੍ਹਾਂ ਮੰਗ ਕੀਤੀ ਕਿ ਪਿੰਡ ਲੋਹਗੜ੍ਹ ਸਮੇਤ ਹੋਰਨਾਂ ਪਿੰਡਾਂ ਦੇ ਸਕੂਲਾਂ ਦੀਆਂ ਖਾਲੀ ਅਸਾਮੀਆਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਖਾਲੀ ਅਸਾਮੀਆਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ‘ਚ ਤਿੱਖਾਂ ਸੰਘਰਸ਼ ਵਿੱਢਿਆਂ ਜਾਵੇਗਾ। ਸਕੂਲ ਇੰਚਾਰਜ ਪ੍ਰਦੀਪ ਦਾਸ ਨੇ ਦੱਸਿਆਂ ਕਿ ਖਾਲ ਅਸਾਮੀਆਂ ਸਬੰਧੀ ਵਿਭਾਗ ਨੂੰ ਲਿਖ ਕੇ ਭੇਜਿਆਂ ਜਾ ਚੁੱਕਾ ਹੈ। ਇਸ ਮੌਕੇ ਸਿੱਖਿਆ ਅਧਿਕਾਰੀ ਕੁਲਦੀਪ ਸਿੰਘ ਵੱਲੋਂ ਮੰਗ ਪੱਤਰ ਹਾਸਲ ਕੀਤਾ ਗਿਆ।

Advertisement
Tags :
ਅਸਾਮੀਆਂਅਧਿਆਪਕਾਂਸਕੂਲਖਾਲੀਦੀਆਂਮਿਡਲਲੋਹਗੜ੍ਹਵਿੱਚ