ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟਰੈਕਟਰ ਪਲਟਣ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ

ਪਿੰਡ ਕਲਾਲ ਮਾਜਰਾ ਵਿੱਚ ਟਰੈਕਟਰ ਪਲਟਣ ਕਾਰਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦਾ ਇੱਕ ਕਿਸਾਨ ਆਪਣੇ ਟਰੈਕਟਰ ‘ਤੇ...
Advertisement

ਪਿੰਡ ਕਲਾਲ ਮਾਜਰਾ ਵਿੱਚ ਟਰੈਕਟਰ ਪਲਟਣ ਕਾਰਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦਾ ਇੱਕ ਕਿਸਾਨ ਆਪਣੇ ਟਰੈਕਟਰ ‘ਤੇ ਪਰਵਾਸੀ ਮਜ਼ਦੂਰ ਨੂੰ ਨਾਲ ਬਿਠਾ ਕੇ ਪਿੰਡ ਵੱਲ ਆ ਰਿਹਾ ਸੀ। ਰਸਤੇ ’ਚ ਅਚਾਨਕ ਇੱਕ ਕੁੱਤਾ ਅੱਗੇ ਆ ਜਾਣ ਕਾਰਨ ਟਰੈਕਟਰ ਬੇਕਾਬੂ ਹੋ ਗਿਆ ਅਤੇ ਸੜਕ ਉੱਪਰ ਪਲਟ ਗਿਆ। ਹਾਦਸੇ ਦੌਰਾਨ ਟਰੈਕਟਰ ‘ਤੇ ਸਵਾਰ ਮਜ਼ਦੂਰ ਕੁੰਦਨ ਰਾਏ ਪੁੱਤਰ ਬਿੱਲੂ ਰਾਏ ਵਾਸੀ ਬਿਹਾਰ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Advertisement
Advertisement