ਫ਼ਰੀਦਕੋਟ: ਸਥਾਨਕ ਪੁਲੀਸ ਨੇ ਇੱਥੋਂ ਦੀ ਡੋਗਰ ਬਸਤੀ ਦੇ ਵਸਨੀਕ ਦੀ ਸ਼ਿਕਾਇਤ ’ਤੇ ਪਿੰਡ ਲੋਹਗੜ੍ਹ ਦੇ ਨੌਜਵਾਨ ਖ਼ਿਲਾਫ਼ ਕੈਨੇਡਾ ਰਹਿੰਦੀ ਲੜਕੀ ਨਾਲ 4 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਵਾਸੀ ਡੋਗਰ ਬਸਤੀ ਦੀ ਲੜਕੀ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਈ ਹੈ। ਉਹ ਕੈਨੇਡਾ ਵਿੱਚ ਆਪਣਾ ਕਾਲਜ ਬਦਲਣਾ ਚਾਹੁੰਦੀ ਸੀ। ਸ਼ਿਕਾਇਤ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਪੀੜਤ ਲੜਕੀ ਤੋਂ ਕਥਿਤ ਤੌਰ ’ਤੇ 4 ਲੱਖ 70 ਹਜ਼ਾਰ ਰੁਪਏ ਲੈ ਲਏ ਤੇ ਉਸ ਨੂੰ ਭਰੋਸਾ ਦਿੱਤਾ ਕਿ ਉਸ ਦਾ ਕਾਲਜ ਬਦਲਵਾ ਦਿੱਤਾ ਜਾਵੇਗਾ। ਕਾਲਜ ਦੇ ਆਸ-ਪਾਸ ਰੁਜ਼ਗਾਰ ਵੀ ਮੁਹੱਈਆ ਕਰਵਾ ਦੇਵੇਗਾ ਪਰ ਪੈਸੇ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਕਾਲਜ ਨਹੀਂ ਬਦਲਾਵਿਆ ਅਤੇ ਨਾ ਹੀ ਰੁਜ਼ਗਾਰ ਦਿਵਾਉਣ ਵਿੱਚ ਕੋਈ ਮਦਦ ਕੀਤੀ। ਪੁਲੀਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। -ਨਿੱਜੀ ਪੱਤਰ ਪ੍ਰੇਰਕ