ਮੰਤਰੀ ਅਤੇ ਐੱਸ ਐੱਸ ਪੀ ਦਾ ਪੁਤਲਾ ਸਾੜਿਆ
ਫਕਸਰ ਥੇੜੀ ਦੀ ਦਾਣਾ ਮੰਡੀ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹਮਾਇਤੀ ਰਾਣਾ ਤੇ ਉਸ ਦੇ ਸਾਥੀਆਂ ਵੱਲੋਂ ਪੱਤਰਕਾਰ ਰਣਜੀਤ ਸਿੰਘ ਗਿੱਲ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ’ਚ ਕਥਿਤ ਦੋਸ਼ੀਆਂ ’ਤੇ ਬਣਦੀ ਕਾਰਵਾਈ ਨਾ ਕਰਨ ਦੇ...
Advertisement
ਫਕਸਰ ਥੇੜੀ ਦੀ ਦਾਣਾ ਮੰਡੀ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹਮਾਇਤੀ ਰਾਣਾ ਤੇ ਉਸ ਦੇ ਸਾਥੀਆਂ ਵੱਲੋਂ ਪੱਤਰਕਾਰ ਰਣਜੀਤ ਸਿੰਘ ਗਿੱਲ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ’ਚ ਕਥਿਤ ਦੋਸ਼ੀਆਂ ’ਤੇ ਬਣਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਗਿੱਦੜਬਾਹਾ ਦੀ ਕਪਾਹ ਮੰਡੀ ਵਿੱਚ ਇਕੱਤਰਤਾ ਹੋਈ ਜਿਸ ਵਿੱਚ ਮਾਲਵਾ ਖੇਤਰ ਦੇ ਪੱਤਰਕਾਰਾਂ, ਸੰਘਰਸਸ਼ੀਲ ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਨੇ ਸ਼ਿਰਕਤ ਕੀਤੀ। ਮਾਮਲੇ ਵਿੱਚ ਕਾਰਵਾਈ ਨਾ ਹੋਣ ਤੋਂ ਨਾਰਾਜ਼ ਪੱਤਰਕਾਰ ਭਾਈਚਾਰੇ ਨੇ ਬਠਿੰਡਾ ਪ੍ਰੈੱਸ ਕਲੱਬ ਦੇ ਪ੍ਰਧਾਨ ਬਖਤੌਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਐੱਸ ਐੱਸ ਪੀ ਦਾ ਪੁਤਲਾ ਫੂਕਿਆ। ਪ੍ਰਧਾਨ ਬਖਤੌਰ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ’ਚ ਘਟਨਾ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਐਕਸ਼ਨ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਅਗਲੇ ਹਫ਼ਤੇ ਐੱਸ ਐੱਸ ਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
Advertisement
Advertisement
×

