ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਵੱਖ-ਵੱਖ ਥਾਈਂ ਧਰਨੇ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਅਤੇ ਜਨਰਲ ਸਕੱਤਰ ਦੀਦਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਲੱਗੇ ਇਸ ਧਰਨੇ ਦੌਰਾਨ ਬੁਲਾਰਿਆਂ ਨੇ...
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਸਬੰਧੀ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਅਤੇ ਜਨਰਲ ਸਕੱਤਰ ਦੀਦਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਲੱਗੇ ਇਸ ਧਰਨੇ ਦੌਰਾਨ ਬੁਲਾਰਿਆਂ ਨੇ ਦੋਸ਼ ਲਾਏ ਕਿ ਸਰਕਾਰ ਵੱਲੋਂ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਅਤੇ ਨਾ ਹੀ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਦਾ ਬਕਾਇਆ ਜਾਰੀ ਕੀਤਾ ਗਿਆ ਹੈ। ਉਨ੍ਹਾਂ ਪੇਅ ਕਮਿਸ਼ਨ ਦਾ ਬਕਾਇਆ ਜਾਰੀ ਨਾ ਕਰਨ ਅਤੇ ਏ.ਸੀ.ਪੀ. ਸਕੀਮ ਮੁੜ ਲਾਗੂ ਨਾ ਕਰਨ ਦੇ ਵੀ ਦੋਸ਼ ਲਾਏ। ਉਨ੍ਹਾਂ ਹਰ ਕਰਮਚਾਰੀ ਦੀ ਤਨਖਾਹ ’ਚੋਂ ਹਰ ਮਹੀਨੇ ਪੰਜਾਬ ਸਰਕਾਰ ਦੇ ਖਾਤੇ ਵਿੱਚ ਜਮ੍ਹਾ ਕਰਵਾਇਆ ਜਾਂਦਾ 200 ਰੁਪਏ, ਮਾਸਿਕ ਦੇ ਡਿਵੈਲਪਮੈਂਟ ਫੰਡ ਦੀ ਵਸੂਲੀ ਬੰਦ ਕਰਨ ਦੀ ਮੰਗ ਵੀ ਕੀਤੀ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਦੇ ਸਬੰਧ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਮਾਨਸਾ ਵਿੱਚ ਗੇਟ ਰੈਲੀ ਕੀਤੀ ਗਈ। ਰੈਲੀ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਵਾਰ-ਵਾਰ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ ਅਤੇ ਪੈਨਲ ਮੀਟਿੰਗ ਦਾ ਸਮਾਂ ਨਹੀਂ ਦੇ ਰਹੀ, ਜਿਸ ਕਾਰਨ ਸਮੁੱਚੇ ਮਨਿਸਟੀਰੀਅਲ ਕਾਮਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਫ਼ਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਮੁਲਾਜ਼ਮ ਮੰਗਾਂ ਦੇ ਹੱਕ ਵਿਚ ਦਫਤਰੀ ਕਾਮਿਆਂ ਨੇ ਅੱਜ ਡੀਸੀ ਦਫਤਰ ਮੂਹਰੇ ਰੈਲੀ ਕਰਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕਰਕੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਕੀਤੀ ਗਈ ਇਸ ਰੋਸ ਰੈਲੀ ਵਿਚ ਵੱਖ ਵੱਖ ਵਿਭਾਗਾਂ ਦੇ ਦਫਤਰੀ ਮੁਲਾਜ਼ਮਾਂ ਨੇ ਹਿੱਸਾ ਲਿਆ।