ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ
ਇਸ ਮਹੀਨੇ ਦੀ 7 ਤਰੀਕ ਤੋਂ ਸ਼ੁਰੂ ਹੋਈ ਮਨਿਸਟੀਰੀਅਲ ਕਾਮਿਆਂ ਦੀ ਹੜਤਾਲ ਖ਼ਤਮ ਹੋਣ ਦੀ ਬਜਾਇ ਹੁਣ 24 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਕਰ ਕੇ ਪਹਿਲਾਂ ਤੋਂ ਹੀ ਪ੍ਰੇਸ਼ਾਨ ਲੋਕਾਂ ਦੀ ਖੱਜਲ ਖੁਆਰੀ ਹੋਰ ਵਧੇਗੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਤੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਢੋਸੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ-ਵਾਰ ਲਾਰੇ ਲਾ ਕੇ ਕਰੀਬ ਚਾਰ ਸਾਲਾਂ ਤੋਂ ਡੰਗ ਟਪਾਇਆ ਜਾ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।