ਬਾਸਕਟਬਾਲ ਮੁਕਾਬਲੇ 'ਚ ਮੀਰਾ ਸਕੂਲ ਦਾ ਤੀਜਾ ਸਥਾਨ
ਮੀਰਾ ਪਬਲਿਕ ਸਕੂਲ, ਸਰਦੂਲੇਵਾਲਾ ਦੇ ਬਾਸਕਟਬਾਲ ਖਿਡਾਰੀਆਂ ਨੇ ਜ਼ੋਨ ਪੱਧਰ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰਾਮ ਕਿਸ਼ਨ ਯਾਦਵ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ ਵਿੱਚ ਕਰਵਾਏ ਗਏ ਬਾਸਕਟਬਾਲ ਮੁਕਾਬਲਿਆਂ ’ਚ...
Advertisement
ਮੀਰਾ ਪਬਲਿਕ ਸਕੂਲ, ਸਰਦੂਲੇਵਾਲਾ ਦੇ ਬਾਸਕਟਬਾਲ ਖਿਡਾਰੀਆਂ ਨੇ ਜ਼ੋਨ ਪੱਧਰ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਰਾਮ ਕਿਸ਼ਨ ਯਾਦਵ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ ਵਿੱਚ ਕਰਵਾਏ ਗਏ ਬਾਸਕਟਬਾਲ ਮੁਕਾਬਲਿਆਂ ’ਚ ਜ਼ੋਨ ਪੱਧਰ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮੀਰਾ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਇਸ ਪ੍ਰਾਪਤੀ ’ਤੇ ਟੀਮ ਕੋਚ ਅਮਰਜੀਤ ਸਿੰਘ, ਰੂਪਾਸ਼ ਗਰਗ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਵੱਲੋਂ ਕੀਤੀ ਸਖਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਵੱਡੀਆਂ ਉਮੀਦਾ ਹਨ।
Advertisement
Advertisement
×