ਮੀਰੀ ਪੀਰੀ ਖਾਲਸਾ ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
ਜੇਤੂ ਖਿਡਾਰਨਾਂ ਦਾ ਸਕੂਲ ਪੁੱਜਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨ
ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਲੁਧਿਆਣਾ ਵਿੱਚ ਕਰਵਾਈ ਗਈ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਵਿਚ ਮੀਰੀ ਪੀਰੀ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਵਿਭਾਗ ਦੀ ਪ੍ਰੋਫੈਸਰ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਸੰਸਥਾ ਦੀਆਂ ਦੋ ਵਿਦਿਆਰਥਣਾਂ ਅਰਸ਼ਦੀਪ ਕੌਰ ਨੇ ਅੰਡਰ-23 ਦੇ 400 ਮੀਟਰ ਹਰਡਲ ਵਿੱਚੋਂ ਦੂਸਰਾ ਸਥਾਨ ਅਤੇ 100 ਮੀਟਰ ਹਰਡਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਵਿਦਿਆਰਥਣ ਅਰਸ਼ਦੀਪ ਕੌਰ ਨੇ ਅੰਡਰ-20 ਵਿੱਚ 100 ਮੀਟਰ ਹਰਡਲ ਵਿੱਚੋਂ ਦੂਸਰਾ ਅਤੇ 400 ਮੀਟਰ ਹਰਡਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਸ ਪ੍ਰਾਪਤੀ ਤੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਕੋਚ ਹਰਨੇਕ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਦੀ ਬਹੁਤ ਵੱਡੀ ਪ੍ਰਾਪਤੀ ਹੈ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ਸਾਡੇ ਵਿਦਿਆਰਥੀਆਂ ਦਾ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ। ਇਹ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਤੀਜਾ ਹੈ। ਇਸ ਮੌਕੇ ਕਾਲਜ ਪਹੁੰਚਣ ’ਤੇ ਖਿਡਾਰਲਾਂ ਨੂੰ ਮੈਡਲ ਪਾ ਕੇ ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਅਤੇ ਪ੍ਰੋ. ਗਗਨਦੀਪ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਜ਼ਿਆਦਾ ਮਿਹਨਤ ਕਰਕੇ ਉੱਚੇ ਮੁਕਾਮ ’ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਗਗਨਦੀਪ ਕੌਰ, ਸ.ਇਕਬਾਲ ਸਿੰਘ ਭੋਤਨਾ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਸ਼ਾਲੂ ਜਿੰਦਲ, ਕੁਲਜੀਤ ਕੌਰ, ਵਿਦਿਆਰਥਣਾਂ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।