ਲਾਪਤਾ ਲੜਕੀ: ਕਿਸਾਨਾਂ ਵੱਲੋਂ ਵਿਧਾਇਕ ਦੀ ਰਿਹਾਇਸ਼ ਘੇਰਨ ਦਾ ਐਲਾਨ
ਪਿੰਡ ਮਾਖਾ ਚਹਿਲਾਂ ਦੀ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਲੱਭਣ ’ਚ ਪੁਲੀਸ ਦੀ ਸੁਸਤੀ ਖਿਲਾਫ਼ ਥਾਣਾ ਜੋਗਾ ਅੱਗੇ ਲਗਾਤਾਰ ਪੰਜ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਅਗਵਾਈ ਹੇਠ ਧਰਨਾ ਜਾਰੀ ਹੈ। ਅੱਜ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ...
Advertisement
ਪਿੰਡ ਮਾਖਾ ਚਹਿਲਾਂ ਦੀ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਲੱਭਣ ’ਚ ਪੁਲੀਸ ਦੀ ਸੁਸਤੀ ਖਿਲਾਫ਼ ਥਾਣਾ ਜੋਗਾ ਅੱਗੇ ਲਗਾਤਾਰ ਪੰਜ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਅਗਵਾਈ ਹੇਠ ਧਰਨਾ ਜਾਰੀ ਹੈ। ਅੱਜ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕਦਿਆਂ ਸੰਘਰਸ਼ ਨੂੰ ਤੇਜ਼ ਕਰਨ ਲਈ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਘਰ ਦਾ ਭਲਕੇ 30 ਜੁਲਾਈ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਹ ਐਲਾਨ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮੰਚ ਤੋਂ ਕੀਤਾ। ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਲੱਭਣ ਨੂੰ ਮਾਨਸਾ ਪੁਲੀਸ ਵੱਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਚ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਲਾਪਤਾ ਲੜਕੀ ਨੂੰ ਲੱਭਣ ’ਚ ਪੁਲੀਸ ਫੇਲ੍ਹ ਸਾਬਤ ਹੋਈ ਹੈ।
Advertisement
Advertisement
×