DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ਮਿਸ਼ਨ ਕਲੀਨ ਪੰਜਾਬ ’ਚ ਲੋਕਾਂ ਦਾ ਸਹਿਯੋਗ ਜ਼ਰੂਰੀ: ਸਿੰਗਲਾ

ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ ਤਹਿਤ’ ਤਹਿਤ ਮਾਨਸਾ ਜ਼ਿਲ੍ਹੇ ’ਚ ਚਲਾਈ ਵਿਸ਼ੇਸ ਸਫ਼ਾਈ ਮੁਹਿੰਮ ਦੀ ਮਿਆਦ 12 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿੱਚ ਸਫ਼ਾਈ ਕਰਮਚਾਰੀਆਂ ਨੇ ਅੱਜ ਮਾਨਸਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਨਗਰ ਕੌਂਸਲ ਪ੍ਰਧਾਨ ਭੂਸ਼ਨ ਮੱਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਸੁਰੇਸ਼
Advertisement

ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ ਤਹਿਤ’ ਤਹਿਤ ਮਾਨਸਾ ਜ਼ਿਲ੍ਹੇ ’ਚ ਚਲਾਈ ਵਿਸ਼ੇਸ ਸਫ਼ਾਈ ਮੁਹਿੰਮ ਦੀ ਮਿਆਦ 12 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿੱਚ ਸਫ਼ਾਈ ਕਰਮਚਾਰੀਆਂ ਨੇ ਅੱਜ ਮਾਨਸਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਜਾਰੀ ਰੱਖੀ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਮੁਹਿੰਮ ਸਿਰਫ਼ ਕੂੜੇ ਦੇ ਢੇਰ ਚੁੱਕਣ ਤੱਕ ਸੀਮਤ ਨਹੀਂ ਹੈ, ਸਗੋਂ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਇੱਕ ਨਵਾਂ ਅਤੇ ਆਧੁਨਿਕ ਰੂਪ ਦੇਣ ਦਾ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਨਾਗਰਿਕਾਂ ਦੀ ਭਾਈਵਾਲੀ ਨੂੰ ਸਥਾਈ ਬਣਾਉਣ ’ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਦਾ ਯੋਗ ਨਿਬੇੜਾ ਕਰਨ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

Advertisement

ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ ਨੇ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੀ ਸਫ਼ਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਖ਼ੁਦ ਵੀ ਸਫ਼ਾਈ ਮੁਹਿੰਮ ਵਿੱਚ ਯੋਗਦਾਨ ਪਾਇਆ।

Advertisement

ਇਸੇ ਦੌਰਾਨ ਵੱਖਰੇ ਤੌਰ ’ਤੇ ਬੁਢਲਾਡਾ ਵਿੱਚ ਪ੍ਰਿੰਸੀਪਲ ਬੁੱਧ ਰਾਮ ਅਤੇ ਸਰਦੂਲਗੜ੍ਹ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸ਼ਹਿਰਾਂ ਵਿੱਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਵਿਧਾਇਕ ਬੁੱਧ ਰਾਮ ਨੇ ਖ਼ੁਦ ਅੱਗੇ ਹੋ ਕੇ ਮਿਸ਼ਨ ਦੀ ਕਮਾਨ ਸੰਭਾਲੀ ਹੋਈ ਹੈ। ਉਨ੍ਹਾਂ ਨੇ ਸਫ਼ਾਈ ਸੇਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਸ਼ਹਿਰ ਦੇ ਹਰ ਕੋਨੇ, ਗਲੀ-ਮੁਹੱਲੇ ਅਤੇ ਮੁੱਖ ਮਾਰਗਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਬਣਾਇਆ ਜਾਵੇ।

Advertisement
×