ਮਾਨਸਿਕ ਤਣਾਅ ਕਾਰਨ ਮਿਸਤਰੀ ਨੇ ਖੁਦਕੁਸ਼ੀ ਕੀਤੀ
ਇੱਥੋਂ ਨੇੜਲੇ ਪਿੰਡ ਕੈਂਰਾਵਾਲੀ ਵਿੱਚ ਮਾਨਸਿਕ ਤਣਾਅ ਦੇ ਚੱਲਦਿਆਂ ਮਿਸਤਰੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (40) ਵਜੋਂ ਹੋਈ ਹੈ। ਉਸ ਦੇ ਪਿਤਾ ਹਰਚੰਦ ਸਿੰਘ ਨੇ ਦੱਸਿਆ ਕਿ ਸਤਨਾਮ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ...
Advertisement
ਇੱਥੋਂ ਨੇੜਲੇ ਪਿੰਡ ਕੈਂਰਾਵਾਲੀ ਵਿੱਚ ਮਾਨਸਿਕ ਤਣਾਅ ਦੇ ਚੱਲਦਿਆਂ ਮਿਸਤਰੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (40) ਵਜੋਂ ਹੋਈ ਹੈ।
ਉਸ ਦੇ ਪਿਤਾ ਹਰਚੰਦ ਸਿੰਘ ਨੇ ਦੱਸਿਆ ਕਿ ਸਤਨਾਮ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜਾਂਚ ਅਧਿਕਾਰੀ ਐੱਸ ਆਈ ਹਿੰਮਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਧਾਰਾ 174 ਤਹਿਤ ਇਤਫ਼ਾਕੀਆ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਸਤਨਾਮ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਅਤੇ ਧੀ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਅਨੁਸਾਰ ਉਹ ਬਹੁਤ ਮਿਹਨਤੀ ਸੀ।
Advertisement
Advertisement
Advertisement
×

