ਵਿਧਾਇਕ ਤੇ ਚੇਅਰਮੈਨ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇੱਥੋਂ ਦੀ ਦਾਣਾ ਮੰਡੀ 'ਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਇਸ ਮੁੱਖ ਫਸਲ ਦੀ ਖਰੀਦ ਦੀ ਸ਼ੁਰੂਆਤ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਅਤੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਿਧਾਇਕ ਦਹੀਆ...
ਇੱਥੋਂ ਦੀ ਦਾਣਾ ਮੰਡੀ 'ਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਇਸ ਮੁੱਖ ਫਸਲ ਦੀ ਖਰੀਦ ਦੀ ਸ਼ੁਰੂਆਤ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਅਤੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕੀਤੀ।
ਇਸ ਮੌਕੇ ਵਿਧਾਇਕ ਦਹੀਆ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਸਮੇਂ-ਸਿਰ ਖਰੀਦ ਅਤੇ ਕਿਸਾਨਾਂ ਨੂੰ ਉਚਿਤ ਕੀਮਤ ਦੇਣ ਲਈ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਨੇ ਮੰਡੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਬਲਰਾਜ ਸਿੰਘ ਸੰਧੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਖਰੀਦ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੋਏਗੀ। ਉਨ੍ਹਾਂ ਕਿਹਾ ਕਿ ਮਾਪ-ਤੋਲ ਤੋਂ ਲੈ ਕੇ ਭੁਗਤਾਨ ਤੱਕ ਹਰੇਕ ਕਦਮ 'ਤੇ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਡੀ,ਐਮ,ਓ ਜਸ਼ਨਦੀਪ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਸੰਧੂ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਯਸ਼ਪਾਲ ਗਾਬਾ, ਤਰਸੇਮ ਸਿੰਘ ਸੋਨੂੰ ਛੱਪੜ, ਡਾਕਟਰ ਪਵਨ ਸੋਲੰਕੀ ਨਿੱਜੀ ਸਕੱਤਰ ਹਲਕਾ ਵਿਧਾਇਕ, ਸਰਪੰਚ ਬਲਵਿੰਦਰ ਸਿੰਘ ਰਾਉ ਕੇ, ਸਰਪੰਚ ਸੁਖਦੇਵ ਸਿੰਘ ਸੋਢੀ, ਸਾਜਨ ਐਮ ਸੀ, ਸੁਭਾਸ਼ ਬੱਤਾ, ਜਸਬੀਰ ਸਿੰਘ ਚੇਅਰਮੈਨ, ਗੁਰਪ੍ਰੀਤ ਸਿੰਘ ਐਮ ਸੀ, ਡਾਕਟਰ ਸੁਰਿੰਦਰ ਕੁਮਾਰ, ਬਲਵੀਰ ਸਿੰਘ ਫੱਤੇ ਵਾਲਾ, ਬਲਵੀਰ ਸਿੰਘ ਜਲੋ ਕੇ ਆਦਿ ਆਗੂ ਹਾਜ਼ਰ ਸਨ।