ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਤੇ ਡੀ ਸੀ ਵੱਲੋਂ ਫ਼ਸਲ ਖ਼ਰਾਬੇ ਦਾ ਜਾਇਜ਼ਾ

ਹੜ੍ਹ ਪੀਡ਼ਤਾਂ ਦੀ ਸਹਾਇਤਾ ਤੇ ਮੁੜ ਵਸੇਬੇ ਦਾ ਪ੍ਰਬੰਧ ਕਰੇਗੀ ਸਰਕਾਰ: ਬੁੱਧਰਾਮ
ਬੁਢਲਾਡਾ ਹਲਕੇ ਦੇ ਪਿੰਡਾਂ ’ਚ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਬੁੱਧ ਰਾਮ ਤੇ ਡੀ ਸੀ ਨਵਜੋਤ ਕੌਰ।
Advertisement

ਮੀਂਹਾਂ ਕਾਰਨ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਹੋਏ ਨੁਕਸਾਨ ਅਤੇ ਫ਼ਸਲਾਂ ਦੇ ਖ਼ਰਾਬੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਬੁੱਧ ਰਾਮ ਨੇ ਕਿਹਾ ਕਿ ਹੜ੍ਹ ਪ੍ਰਭਾਵਤ ਲੋਕਾਂ ਦੀ ਸਹਾਇਤਾ ਅਤੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਫਸਲਾਂ ਦੇ ਖਰਾਬੇ, ਘਰਾਂ ਦੇ ਨੁਕਸਾਨ ਆਦਿ ਸਬੰਧੀ ਹੇਠਲੇ ਪੱਧਰ ’ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਆਇਨਾ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਖਰਾਬੇ ਲਈ ਹਰੇਕ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਤਤਪਰ ਹਨ, ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਸਲਾਂ ਦੇ ਖ਼ਰਾਬੇ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ ਤਾਂ ਜੋ ਫ਼ਸਲਾਂ ਦੇ ਖਰਾਬੇ ਅਤੇ ਪੁਨਰਵਾਸ ਸਬੰਧੀ ਤੇਜ਼ੀ ਨਾਲ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਮੀਨੀ ਪੱਧਰ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਕਿਸਾਨ ਜਿਸ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਹ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਫਸਲਾਂ ਦੇ ਖਰਾਬੇ ਦਾ ਡਾਟਾ ਇਕੱਤਰ ਕਰਕੇ ਇਕ ਹਫ਼ਤੇ ਲਈ ਲਿਸਟਾਂ ਚਿਪਕਾ ਦਿੱਤੀਆਂ ਜਾਣਗੀਆਂ ਤਾਂ ਜੋ ਹਰ ਯੋਗ ਕਿਸਾਨ ਨੂੰ ਮੁਆਵਜ਼ਾ ਮਿਲ ਸਕੇ।

Advertisement
Advertisement
Show comments