DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨਸਾ ਵਿੱਚ ਵਿਧਾਇਕ ਤੇ ਡੀ ਸੀ ਨੇ ਵਿਕਾਸ ਕਾਰਜਾਂ ’ਚ ਦੇਰੀ ਦਾ ਨੋਟਿਸ ਲਿਆ

ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ

  • fb
  • twitter
  • whatsapp
  • whatsapp
featured-img featured-img
ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡੀ ਸੀ ਨਵਜੋਤ ਕੌਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਸੁਰੇਸ਼
Advertisement

ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ ਸੀ ਬੀ (ਕ੍ਰਿਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰਖ਼ਾਨਾ, ਗ੍ਰੀਨ ਵੈਲੀ ਰੋਡ, ਚੁਕੇਰੀਆਂ ਫਾਟਕ ਰੋਡ ਉੱਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖ਼ਤ ਸ਼ਬਦਾਂ ’ਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਤਾੜਨਾ ਕੀਤੀ ਗਈ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਣਗਹਿਲੀ ਮਿਲੀ ਤਾਂ ਸਬੰਧਤ ਠੇਕੇਦਾਰਾਂ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਸਿਵਲ ਹਸਪਤਾਲ ਮਾਨਸਾ ਵਿੱਚ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇੱਥੇ ਪਾਰਕਿੰਗ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਜਨਤਕ ਪੈਸੇ ਦੀ ਦੁਰਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।

Advertisement

Advertisement
Advertisement
×