ਪੱਤਰ ਪ੍ਰੇਰਕ
ਭਗਤਾ ਭਾਈ, 19 ਅਪਰੈਲ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਸਥਾਨਕ ਸ਼ਹਿਰ ਵਿਚ ਬਲਾਕ ਭਗਤਾ ਭਾਈ ਦੇ ਆੜ੍ਹਤੀਆਂ ਨਾਲ ਕਣਕ ਦੀ ਖ਼ਰੀਦ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਸਿੱਧੂ ਨੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਬੰਧ ਵਿਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮੇਂ ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਬਰਾੜ ਤੇ ਆੜ੍ਹਤੀਆ ਐਸੋਸੀਏਸ਼ਨ ਬਲਾਕ ਭਗਤਾ ਦੇ ਪ੍ਰਧਾਨ ਵਿਜੇ ਕੁਮਾਰ ਪੱਪੂ ਨੇ ਵਿਧਾਇਕ ਸਿੱਧੂ ਨੂੰ ਆੜ੍ਹਤੀਆਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਸਮੇਂ ਤਰਸੇਮ ਸੇਮਾ, ਬਹਾਦਰ ਬਰਾੜ, ਰੁਪਿੰਦਰ ਰਾਏ, ਗੁਰਪਾਲ ਢਿੱਲਵਾਂ, ਅਮਨਦੀਪ ਬੁਰਜ ਲੱਧਾ, ਸੰਜੀਵ ਬੰਟੀ, ਜਗਸੀਰ ਪੰਨੂ ਪ੍ਰਧਾਨ, ਸਤਪਾਲ ਪੁਰੀ, ਕਰਮਜੀਤ ਬਰਾੜ, ਰਾਕੇਸ਼ ਅਰੋੜਾ, ਜਤੀਪਾਲ ਤਾਇਲ ਆਦਿ ਹਾਜ਼ਰ ਸਨ