MLA Balkar Singh Sidhu: ਵਿਧਾਇਕ ਸਿੱਧੂ ਵੱਲੋਂ ਜਿਮ ਦਾ ਉਦਘਾਟਨ
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਸ੍ਰੀ ਸਿੱਧੂ ਨੇ ਪਿੰਡ ਗੁਰੂਸਰ ਮਹਿਰਾਜ ਵਿੱਚ ਨਵੀਂ ਬਣੀ ਆਧੁਨਿਕ ਜਿਮ ਦਾ...
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਸ੍ਰੀ ਸਿੱਧੂ ਨੇ ਪਿੰਡ ਗੁਰੂਸਰ ਮਹਿਰਾਜ ਵਿੱਚ ਨਵੀਂ ਬਣੀ ਆਧੁਨਿਕ ਜਿਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਜਿਮ ਦੇ ਸ਼ੁਰੂ ਹੋਣ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੇ ਹੀ ਨਗਰ ਵਿੱਚ ਉੱਚ ਪੱਧਰੀ ਕਸਰਤ ਅਤੇ ਫਿਟਨੈੱਸ ਦੀਆਂ ਸਹੂਲਤਾਂ ਮਿਲਣਗੀਆਂ। ਪੰਜਾਬ ਸਰਕਾਰ ਦੀ ਤਰਜ਼ੀਹ ਹੈ ਕਿ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਤੰਦਰੁਸਤ ਜੀਵਨਸ਼ੈਲੀ ਨਾਲ ਜੁੜੇ। ਉਨ੍ਹਾਂ ਕਿਹਾ ਕਿ ਸਿਹਤਮੰਦ ਨੌਜਵਾਨ ਹੀ ਮਜ਼ਬੂਤ ਸਮਾਜ ਅਤੇ ਪੰਜਾਬ ਦੀ ਨੀਂਹ ਹਨ। ਨਗਰ ਵਾਸੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਦੇ ਨਿੱਜੀ ਸਹਾਇਕ ਸੁੱਖੀ ਮਹਿਰਾਜ, ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਰਣਯੋਧ ਸਿੰਘ ਯੋਧਾ, ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਬੂਟਾ ਸਿੰਘ ਢਿੱਲੋਂ, ਕੌਂਸਲਰ ਦਿਲਬਾਗ ਸਿੰਘ ਬਾਗੀ ਅਤੇ ਸਰਪੰਚ ਪਾਲ ਸਿੰਘ ਢਿੱਲੋਂ ਹਾਜ਼ਰ ਸਨ।

