ਵਿਧਾਇਕ ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ
ਜ਼ਿਲ੍ਹਾ ਪਰਿਸ਼ਦ ਜ਼ੋਨ ਗਹਿਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਜਿੰਦਰ ਪਾਲ ਸਿੰਘ ਪੁਨੀਤ ਮਾਨ ਅਤੇ ਬਲਾਕ ਸਮਿਤੀ ਜ਼ੋਨ ਛੀਨੀਵਾਲ ਕਲਾਂ ਤੋਂ ‘ਆਪ’ ਉਮੀਦਵਾਰ ਜਗਮੇਲ ਸਿੰਘ ਜੱਗਾ ਦੇ ਹੱਕ ਵਿੱਚ ਪਿੰਡ ਛੀਨੀਵਾਲ ਕਲਾਂ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਚਾਰ ਸਾਲਾਂ ਵਿੱਚ ਉਹ ਵਿਕਾਸ, ਸੁਧਾਰ ਅਤੇ ਲੋਕ-ਹਿਤੈਸ਼ੀ ਫ਼ੈਸਲੇ ਕੀਤੇ ਹਨ, ਜੋ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਆਪਣੇ 78 ਸਾਲਾਂ ਦੇ ਲੰਬੇ ਕਾਰਜਕਾਲ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ, ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਸਕੀਮਾਂ ਦੇ ਪ੍ਰਭਾਵ ਨਾਲ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਇਸ ਕਾਰਨ ਰਾਜ ਭਰ ਵਿੱਚ ‘ਆਪ’ ਦੇ ਹੱਕ ਵਿੱਚ ਮਜ਼ਬੂਤ ਲਹਿਰ ਚੱਲ ਰਹੀ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਦਾ ਸਾਥ ਦੇ ਰਹੇ ਹਨ। ਪੰਡੋਰੀ ਨੇ ਲੋਕਾਂ ਨੂੰ ਦੋਵੇਂ ਜ਼ੋਨਾਂ ਤੋਂ ਪਾਰਟੀ ਉਮੀਦਵਾਰਾਂ ਨੂੰ ਆਪਣੀ ਵੋਟ ਪਾ ਜਿਤਾਉਣ ਦੀ ਅਪੀਲ ਕੀਤੀ।
