ਵਿਧਾਇਕ ਢੋਸ ਵੱਲੋਂ ਹਲਕੇ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ: ਵਿਧਾਇਕ
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ ਸਤਲੁਜ ਦਰਿਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕੀਤੀ ਹੈ। ਅੱਜ ਧੁੱਸੀ ਬੰਨ੍ਹ ਤੇ ਹੜ੍ਹ ਪ੍ਰਭਾਵਿਤ ਹਲਕੇ ਦੇ ਪਿੰਡਾਂ ਦਾ...
Advertisement
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ ਸਤਲੁਜ ਦਰਿਆ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕੀਤੀ ਹੈ। ਅੱਜ ਧੁੱਸੀ ਬੰਨ੍ਹ ਤੇ ਹੜ੍ਹ ਪ੍ਰਭਾਵਿਤ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਵਿਧਾਇਕ ਢੋਸ ਨੇ ਕਿਹਾ ਕਿ ਪਿੰਡ ਸ਼ੇਰਪੁਰ ਤਾਇਬਾ ਅਤੇ ਸੈਦ ਜਲਾਲ ਵਿਚ ਧੁੱਸੀ ਬੰਨ੍ਹ ਨਜ਼ਦੀਕ ਵੱਸਦੇ ਕੁਝ ਘਰਾਂ ਵਿੱਚ ਸੇਮ ਪੈਦਾ ਹੋਣ ਸਬੰਧੀ ਆਈਆ ਖਬਰਾਂ ਸਬੰਧੀ ਸਪੱਸ਼ਟ ਕਰਦਿਆ ਕਿਹਾ ਕਿ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੀ ਇਹ ਸਮੱਸਿਆ ਪੈਦਾ ਹੋਈ ਹੈ।
ਉਨ੍ਹਾਂ ਕਿਹਾ ਸਭ ਤੋਂ ਪਹਿਲਾਂ ਹਲਕੇ ਦੇ ਲੋਕਾਂ ਨੂੰ ਸੁਰੱਖਿਅਤ ਭੇਜਣ ਦੀ ਲੋੜ ਹੈ ਅਤੇ ਭਾਖੜਾ ਵਿੱਚ ਵਧੇ ਹੋਏ ਪਾਣੀ ਦੇ ਮੱਦੇਨਜ਼ਰ ਸਤਲੁਜ ਵਿਚ ਹੜ੍ਹਾਂ ਦਾ ਖ਼ਤਰਾ ਅਜੇ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਿਨ ਰਾਤ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸੇਵਾ ਅਤੇ ਸਿਹਤ ਸੰਭਾਲ ਵਿੱਚ ਲੱਗਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਪ੍ਰਸ਼ਾਸਨ ਨਾਲ ਮਿਲਕੇ ਰਾਹਤ ਕਾਰਜ ਚਲਾ ਰਹੇ ਹਨ। ਉਨ੍ਹਾਂ ਨੇ ਪਾਣੀ ਵਿੱਚ ਘਿਰੇ ਘਰਾਂ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਲਈ ਰਿਹਾਇਸ਼ ਅਤੇ ਖਾਣੇ ਦੇ ਯੋਗ ਪ੍ਰਬੰਧ ਕਰ ਰੱਖੇ ਹਨ।
Advertisement