ਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੁੱਧਵਾਰ ਸ਼ਾਮ ਹਲਕੇ ਦੇ ਸੱਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੱਤਲੁਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕ ਢੋਸ ਨੇ ਆਪਣੀ ਟੀਮ ਮੈਂਬਰਾਂ ਨਾਲ ਦਰਿਆ ਕਿਨਾਰੇ ਵੱਸਦੇ ਪਿੰਡ ਸੰਘੇੜਾ,ਮਰਦਾਰਪੁਰ,ਮੇਲਕ,ਰਾਊਵਾਲਾ, ਭੈਣੀ ਮੰਦਰ ਕਲਾਂ ਆਦਿ ਵਿੱਚ ਜਾਕੇ ਹਾਲਤਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਪਿੰਡ ਰਾਊਵਾਲਾ ਵਿਖੇ ਸਰਕਾਰੀ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ ਜਿੱਥੇ ਲੋੜਵੰਦਾਂ ਨੂੰ ਜਾਰੀ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਜੇ ਸੱਤਲੁਜ ਵਿੱਚ ਪਾਣੀ ਦਾ ਪੱਧਰ ਸਥਿਰ ਬਣਿਆ ਹੋਇਆ ਹੈ ਪਰ ਪ੍ਰਸ਼ਾਸਨ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦੀ ਵਰਤ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਮਿੰਦਰਜੀਤ ਸਿੰਘ ਬੱਬਲੂ, ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਦੇ ਚੇਅਰਮੈਨ ਸੁਖਵੀਰ ਸਿੰਘ ਮੰਦਰ, ਨਵਦੀਪ ਸਿੰਘ ਮੰਦਰ, ਕੌਂਸਲਰ ਜਸਵੰਤ ਸਿੰਘ ਜੱਸ, ਕੌਂਸਲਰ ਕਾਕੇ ਸ਼ਾਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਰਕਰ ਹਾਜ਼ਰ ਸਨ।
ਫੋਟੋ ਕੈਪਸਨ -ਵਿਧਾਇਕ ਢੋਸ ਸੱਤਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਫੋਟੋ ਹਰਦੀਪ ਸਿੰਘ