
ਪੰਚਾਇਤ ਨੂੰ ਗ੍ਰਾਂਟ ਦਾ ਚੈੱਕ ਸੌਂਪਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ। -ਫੋਟੋ: ਸੁਰੇਸ਼
ਮਾਨਸਾ: ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਇਥੇ ਇੱਕ ਸਮਾਗਮ ਦੌਰਾਨ ਹਲਕੇ ਦੇ 17 ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਅਤੇ ਸ਼ਹੀਦਾਂ ਦੇ ਯਾਦਗਾਰੀ ਗੇਟ ਬਣਾਉਣ ਲਈ ਕਰੀਬ 2 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਵੰਡੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹੀਦਾਂ ਦੀਆਂ ਵੱਧ ਤੋਂ ਵੱਧ ਯਾਦਗਾਰਾਂ ਨੂੰ ਸੁਰਜੀਤ ਰੱਖਿਆ ਜਾਵੇਗਾ। ਵਿਧਾਇਕ ਨੇ ਵੱਖ-ਵੱਖ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਅਤੇ ਸ਼ਹੀਦ ਪ੍ਰਾਪਤ ਕਰ ਚੁੱਕੇ ਸ਼ਹੀਦਾਂ ਦੇ ਯਾਦਗਾਰੀ ਗੇਟ ਬਣਾਉਣ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਖੇਡ ਮੈਦਾਨ ਬਣਾਉਣ, ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਬਣਾਉਣ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਨਿਰਮਾਣ ਕਾਰਜਾਂ ਲਈ ਹੋਰ ਵੀ ਗ੍ਰਾਂਟਾਂ ਦਿੱਤੀਆਂ ਜਾਣਗੀਆਂ। -ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ