ਵਿਧਾਇਕ ਨੇ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ
                    ਸੂਬਾ ਸਰਕਾਰ ਵੱਲੋਂ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿੱਚ 16 ਪਿੰਡਾਂ ਦੇ ਕਿਸਾਨਾਂ ਨੂੰ 50,18,812 ਰੁਪਏ ਦਾ ਮੁਆਵਜ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ...
                
        
        
    
                 Advertisement 
                
 
            
        ਸੂਬਾ ਸਰਕਾਰ ਵੱਲੋਂ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਮੰਡੀ ਵਿੱਚ 16 ਪਿੰਡਾਂ ਦੇ ਕਿਸਾਨਾਂ ਨੂੰ 50,18,812 ਰੁਪਏ ਦਾ ਮੁਆਵਜ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਇਕੱਲਾ ਨਾ ਰਹਿ ਜਾਵੇ। ਵਿਧਾਇਕ ਲਾਭ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਵਿੱਚ ਜੁਟੀ ਹੋਈ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਰੀ ਬਰਸਾਤ ਨਾਲ ਘਰ ਨੁਕਸਾਨੇ ਗਏ ਅਤੇ ਪਰਿਵਾਰਾਂ ਨੂੰ ਜੀਆਂ ਦਾ ਘਾਟਾ ਪਿਆ ਹੈ, ਇਨ੍ਹਾਂ ਮਾਮਲਿਆਂ ਵਿੱਚ ਨਾਲੋ-ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਦਿੱਤਾ ਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਹਨ।
                 Advertisement 
                
 
            
        
                 Advertisement 
                
 
            
        