ਵਿਧਾਇਕ ਨੇ ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
ਵਿਧਾਇਕ ਵਿਜੈ ਸਿੰਗਲਾ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਕੰਮ ਕਰਨ ਵਾਲੇ ਲੋਕਾਂ ਨਾਲ ਕੰਮ ਕਰਨ...
Advertisement
ਵਿਧਾਇਕ ਵਿਜੈ ਸਿੰਗਲਾ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਕੰਮ ਕਰਨ ਵਾਲੇ ਲੋਕਾਂ ਨਾਲ ਕੰਮ ਕਰਨ ਸਮੇਂ ਕਿਸੇ ਹਾਦਸੇ ਕਰਕੇ ਕੋਈ ਅੰਗ,ਪੈਰ ਜਾਂ ਸਰੀਰ ਦਾ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਹਰੀ ਦੀ ਮਹਿੰਦਰ ਕੌਰ ਨੂੰ 48 ਹਜ਼ਾਰ ਰੁਪਏ, ਠੂਠਿਆਂਵਾਲੀ ਦੇ ਰਾਮਪਾਲ ਸਿੰਘ ਨੂੰ 24 ਹਜ਼ਾਰ ਰੁਪਏ, ਮਾਨਸਾ ਦੀ ਕਾਂਤਾ ਦੇਵੀ ਨੂੰ 40 ਹਜ਼ਾਰ ਰੁਪਏ, ਭੈਣੀਬਾਘਾ ਦੇ ਹਰਬੰਸ ਸਿੰਘ ਨੂੰ 24 ਹਜ਼ਾਰ ਰੁਪਏ ਅਤੇ ਮਾਨਸਾ ਦੇ ਸਵਰਨ ਸਿੰਘ ਨੂੰ 36 ਹਜ਼ਾਰ ਰੁਪਏ ਦੇ ਸਹਾਇਤਾ ਰਾਸ਼ੀ ਦੇ ਚੈੱਕ ਸੌਪੇ ਗਏ ਹਨ।
Advertisement
Advertisement