ਵਿਧਾਇਕ ਵੱਲੋਂ ਲਾਇਬ੍ਰੇਰੀ ਨੂੰ ਦੋ ਲੱਖ ਦੀਆਂ ਪੁਸਤਕਾਂ ਭੇਟ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਲਾਇਬ੍ਰੇਰੀ ਨੂੰ ਦੋ ਲੱਖ ਰੁਪਏ ਦੀਆਂ ਕਿਤਾਬਾਂ ਦਿੱਤੀਆਂ ਗਈਆਂ। ਵਿਧਾਇਕ ਨੇ ਦੱਸਿਆ ਕਿ ਇੱਕ ਲੱਖ ਰੁਪਏ ਪਿਛਲੇ ਸਾਲ ਮੰਤਰੀ ਗਰਾਂਟ ਵਿੱਚੋਂ ਅਤੇ...
Advertisement
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਲਾਇਬ੍ਰੇਰੀ ਨੂੰ ਦੋ ਲੱਖ ਰੁਪਏ ਦੀਆਂ ਕਿਤਾਬਾਂ ਦਿੱਤੀਆਂ ਗਈਆਂ। ਵਿਧਾਇਕ ਨੇ ਦੱਸਿਆ ਕਿ ਇੱਕ ਲੱਖ ਰੁਪਏ ਪਿਛਲੇ ਸਾਲ ਮੰਤਰੀ ਗਰਾਂਟ ਵਿੱਚੋਂ ਅਤੇ ਇੱਕ ਲੱਖ ਰੁਪਏ ਇਸ ਸਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦਿੱਤੇ। ਉਨ੍ਹਾਂ ਕਿਹਾ ਕਿ ਕਿਤਾਬਾਂ ਬਿਨਾਂ ਮਨੁੱਖ ਅਧੂਰਾ ਹੈ ਅਤੇ ਇਹ ਰੂਹ ਦੀ ਖੁਰਾਕ ਹਨ। ਉਨ੍ਹਾਂ ਕਿਹਾ ਕਿ ਚੰਗੀਆਂ ਕਿਤਾਬਾਂ ਆਚਾਰ,ਵਿਵਹਾਰ ਅਤੇ ਦ੍ਰਿਸ਼ਟੀਕੋਣ ਬਦਲ ਸਕਦੀਆਂ ਹਨ। ਇਸੇ ਦੌਰਾਨ ਕਾਲਜ ਪ੍ਰਿੰਸੀਪਲ ਡਾ.ਬਲਦੇਵ ਸਿੰਘ ਨੇ ਸੰਸਥਾ ਦੀਆਂ ਹੋਰ ਮੰਗਾਂ ਨੂੰ ਵੀ ਵਿਧਾਇਕ ਕੋਲ ਰੱਖਿਆ, ਜਿਨ੍ਹਾਂ ਵੱਲੋਂ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
Advertisement
Advertisement