Moga ਵਿੱਚ ਤੀਆਂ ਮੌਕੇ MLA Dr. Amandeep Kaur Arora ਅਤੇ Mayor Vinaipal Kaur ਨੇ ਝੂਟੀ ਪੀਂਘ
ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਮੋਗਾ ਦੀ ਮੇਅਰ ਵਿਨੈਪਾਲ ਕੌਰ ਨੇ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮਨਾਏ ਜਾ ਰਹੇ ਤੀਆਂ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਔਰਤਾਂ ਨਾਲ ਖੁਸ਼ੀਆਂ ਸਾਂਝੀਆਂ...
ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਮੋਗਾ ਦੀ ਮੇਅਰ ਵਿਨੈਪਾਲ ਕੌਰ ਨੇ ਅੱਜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮਨਾਏ ਜਾ ਰਹੇ ਤੀਆਂ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਔਰਤਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ‘ਸਾਵਣ ਕਵੀ ਦਰਬਾਰ ਅਤੇ ਹਰਿਆਲੀ ਤੀਜ’ ਸਮਾਗਮ ਵਿੱਚ ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਤੀਆਂ ਸਾਉਣ ਮਹੀਨੇ ਦਾ ਪੁਰਾਤਨ ਤਿਉਹਾਰ ਹੈ, ਜਿਸ ਦਾ ਪੰਜਾਬੀ ਸੱਭਿਆਚਾਰ ਵਿੱਚ ਵਿਸ਼ੇਸ਼ ਸਥਾਨ ਹੈ। ਸਾਉਣ ਮਹੀਨੇ ਵਿੱਚ ਔਰਤਾਂ ਇਕੱਠੀਆਂ ਹੋ ਕੇ ਪੀਂਘਾਂ ਝੂਟਦੀਆਂ ਅਤੇ ਗਿੱਧਾ ਪਾ ਕੇ ਖੁਸ਼ੀਆਂ ਦਾ ਇਜ਼ਹਾਰ ਕਰਦੀਆਂ ਹਨ।
ਵਿਧਾਇਕ ਅਤੇ ਮੇਅਰ ਨੇ ਇਸ ਮੌਕੇ ਪੀਂਘ ਝੂਟਣ ਸਮੇਤ ਹੋਰਨਾਂ ਗਤੀਵਿਧੀਆਂ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਔਰਤਾਂ ਨੂੰ ਇੱਕ ਮੰਚ ਉੱਤੇ ਇਕੱਠੇ ਹੋ ਕੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਦਾ ਮੌਕਾ ਦਿੰਦਾ ਹੈ। ਮੇਅਰ ਵਿਨੈਪਾਲ ਕੌਰ ਨੇ ਸਮਾਗਮ ਵਿੱਚ ਪੁੱਜੀਆਂ ਔਰਤਾਂ ਨੂੰ ਆਪਸੀ ਭਾਈਚਾਰਕ ਸਾਂਝ ਹੋਰ ਪੱਕੀ ਕਰਨ ਅਤੇ ਮਿਲ-ਜੁਲ ਕੇ ਰਹਿਣ ਦੀ ਪ੍ਰੇਰਨਾ ਦਿੱਤੀ।

