ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਸੌਂਪੇ

ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ...
ਤਪਾ ’ਚ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ ਵਿਧਾਇਕ ਲਾਭ ਸਿੰਘ ਉਗੋਕੇ।
Advertisement

ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਉਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਹਾਜ਼ਰ ਸਨ।

Advertisement

Advertisement
Show comments