ਮਹਿਲ ਕਲਾਂ (ਪੱਤਰ ਪ੍ਰੇਰਕ): ਠੇਕਾ ਭਰਤੀ ਤਹਿਤ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਮਹਿਲ ਕਲਾਂ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸੌਂਪੇ ਇਸ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਅਨੁਸਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਏਪੀਓ ਗਗਨਦੀਪ ਸਿੰਘ, ਜੇਈ ਇੰਦਰਜੀਤ ਸਿੰਘ, ਗਰਾਮ ਸੇਵਕ ਮਹਿੰਦਰ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਆਦਿ ਨੇ ਕੱਚੇ ਕਾਮੇ ਪਹਿਲ ਦੇ ਆਧਾਰ ’ਤੇ ਪੱਕੇ ਕਰਨ ਦੀ ਮੰਗ ਕੀਤੀ।