ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਮਾਨਸਾ: ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਉਣਾ ਸਿੱਖਿਆ ਕ੍ਰਾਂਤੀ ਦਾ ਮੰਤਵ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨਾਲ ਜੁੜੇ ਹੋਣ ਕਾਰਨ ਉਹ ਵਿਦਿਆਰਥੀਆਂ ਦੀਆਂ ਮੁੱਢਲੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹ ਅੱਜ 4 ਸਰਕਾਰੀ ਸਕੂਲਾਂ ’ਚ 57. 54 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਮਿਆਰੀ ਸਿੱਖਿਆ, ਬੁਨਿਆਦੀ ਢਾਂਚਾ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਵਿਧਾਇਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂ ਕਲਾਂ ਵਿਖੇ 15.66 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ ਵਿਖੇ 22.60 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਰਿਉਂਦ ਕਲਾਂ ਵਿਖੇ 4.22 ਲੱਖ ਅਤੇ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ ਵਿਖੇ 15.06 ਲੱਖ ਰੁਪਏ ਦੀ ਲਾਗਤ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। -ਪੱਤਰ ਪ੍ਰੇਰਕ