DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Budhlada Development: ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਬੁੱਧ ਰਾਮ

  • fb
  • twitter
  • whatsapp
  • whatsapp
featured-img featured-img
ਬੁਢਲਾਡਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬੁੱਧ ਰਾਮ।
Advertisement

ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਸਰਕਾਰੀ ਸਕੂਲਾਂ ਦੇ ਸੁਧਾਰ, ਮੁਫ਼ਤ ਬਿਜਲੀ ਅਤੇ ਮਾਂਵਾ-ਧੀਆਂ ਸਤਿਕਾਰ ਯੋਜਨਾ ਸਮੇਤ ਲੋਕ ਭਲਾਈ ਲਈ ਜੰਗੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਆਪ’ ਸੂਬੇ ਅੰਦਰ ਲੋਕਾਂ ਦੀ ਸਭ ਤੋਂ ਹਰਮਨਪਿਆਰੀ ਪਾਰਟੀ ਬਣ ਚੁੱਕੀ ਹੈ। ਉਹ ਅੱਜ ਬੁਢਲਾਡਾ ਦੇ ਵਾਰਡ ਨੰਬਰ-7 ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਭਾਈਚਾਰੇ ਲਈ 12 ਧਰਮਸ਼ਾਲਾ ਦੇ ਨਵੀਨੀਕਰਨ ਜਾਂ ਸੈੱਡ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ, ਜਦੋਂ ਕਿ ਦੋਵੇਂ ਗਊਸ਼ਾਲਾਵਾਂ ਲਈ 5-5 ਲੱਖ ਰੁਪਏ, 5 ਸਮਸ਼ਾਨਘਾਟਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੁਢਲਾਡਾ ਸ਼ਹਿਰ ਵਿੱਚ 65 ਕਰੋੜ ਰੁਪਏ ਦੀ ਲਗਾਤਾਰ ਨਾਲ ਨਵੀਂ 51 ਏਕੜ ਰਕਬਾ ਵਿੱਚ ਅਨਾਜ ਮੰਡੀ ਦਾ ਨਿਰਮਾਣ ਜਾਰੀ ਹੈ, ਜਿਸ ਨੂੰ ਛੇਤੀ ਹੀ ਲੋਕਾਂ ਦੇ ਸਪੁਰਦ ਕੀਤੇ ਜਾਵੇਗਾ। ਇਸ ਮੌਕੇ ਨਗਰ ਕੌਸਲ ਪ੍ਰਧਾਨ ਸਤਨਾਮ ਸਿੰਘ ਖਨਾਲੀਆ, ਕੌਸਲਰ ਸਿਮਰਨ ਕੌਰ, ਜੱਸੀ ਸੈਣੀ,ਟਿੰਕੂ ਮਦਾਨ, ਨੱਥਾ ਸਿੰਘ, ਸਤਨਾਮ ਦੁੱਗਲ, ਗੁਰਚੰਦ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਗੁਰਜੰਟ ਸਿੰਘ, ਹਰਜੀਤ ਸਿੰਘ, ਹੇਮ ਰਾਜ, ਜਰਨੈਲ ਸਿੰਘ ਵੀ ਮੌਜੂਦ ਸਨ।

Advertisement
Advertisement
×