ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਮਾਨਸਾ: ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਪਿੰਡਾਂ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਵਿਧਾਇਕ ਨੇ ਦੱਸਿਆ ਕਿ ਅੱਜ ਪਿੰਡ ਦੂਲੋਵਾਲ ਵਿਖੇ ਡਿਸਪੈਂਸਰੀ ਅਤੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ।...
 ਵਿਧਾਇਕ ਗੁਰਪ੍ਰੀਤ ਬਣਾਂਵਾਲੀ ਪਿੰਡ ਦੂਲੋਵਾਲ ਵਿੱਚ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਦੇ ਹੋਏ।   
Advertisement

ਮਾਨਸਾ: ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਪਿੰਡਾਂ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਵਿਧਾਇਕ ਨੇ ਦੱਸਿਆ ਕਿ ਅੱਜ ਪਿੰਡ ਦੂਲੋਵਾਲ ਵਿਖੇ ਡਿਸਪੈਂਸਰੀ ਅਤੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਨੰਗਲ ਖੁਰਦ ਵਿਖੇ ਗੁਰਦੁਆਰਾ ਸਾਹਿਬ ਵਾਲੀ ਮੇਨ ਗਲੀ ਅਤੇ ਬਾਜੀਗਰ ਧਰਮਸ਼ਾਲਾ ਦੀ ਉਸਾਰੀ ਦਾ ਕਾਰਜ ਆਰੰਭ ਕਰਵਾਇਆ ਗਿਆ। ਪਿੰਡ ਮੌਜੀਆ ਵਿੱਚ ਨਵੀਂਆਂ ਗਲੀਆਂ ਅਤੇ ਧਰਮਸਾਲਾ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ ਰਹਿਣਗੇ ਅਤੇ ਕਿਸੇ ਵੀ ਪਿੰਡ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ

Advertisement
Advertisement