DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਵੱਲੋਂ ਬਿਜਲੀ ਬ੍ਰੇਕਰ ਦਾ ਉਦਘਾਟਨ

ਪਿੰਡ ਗੋਬਿੰਦਪੁਰਾ, ਜਲਵੇੜਾ ਅਤੇ ਸੰਘਰੇੜੀ ਦੇ ਲੋਕਾਂ ਨੂੰ ਮਿਲੇਗੀ 11 ਕੇ ਵੀ ਦੀ ਨਿਰਵਿਘਨ ਬਿਜਲੀ ਸਪਲਾਈ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ 66 ਕੇ ਵੀ ਗਰਿੱਡ ਦਾਤੇਵਾਸ ਵਿੱਚ ਇੱਕ ਨਵੇਂ ਬਿਜਲੀ ਬ੍ਰੇਕਰ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨਵੇਂ ਸਿਸਟਮ ਦੇ ਲੱਗਣ ਨਾਲ ਇਲਾਕੇ ਦੇ ਤਿੰਨ ਪਿੰਡਾਂ ਗੋਬਿੰਦਪੁਰਾ, ਜਲਵੇੜਾ ਅਤੇ ਸੰਘਰੇੜੀ ਦੇ ਹਜ਼ਾਰਾਂ ਖਪਤਕਾਰਾਂ ਨੂੰ ਬਿਜਲੀ ਦੀ ਕਿੱਲਤ ਅਤੇ ਘੱਟ ਵੋਲਟੇਜ਼ ਦੀ ਪੁਰਾਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਵਿਧਾਇਕ ਨੇ ਦੱਸਿਆ ਕਿ ਪਹਿਲਾਂ ਇਨ੍ਹਾਂ ਪਿੰਡਾਂ ਨੂੰ ਸਪਲਾਈ 66 ਕੇ.ਵੀ. ਗਰਿੱਡ ਬਰੇਟਾ ਤੋਂ ਮਿਲਦੀ ਸੀ ਅਤੇ ਲਾਈਨ ਦੇ ਅਖੀਰ ਵਿੱਚ ਹੋਣ ਕਾਰਨ ਵੋਲਟੇਜ ਬਹੁਤ ਘੱਟ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਬਿਜਲੀ ਬੋਰਡ ਦੇ ਐਕਸੀਅਨ ਅਤੇ ਐੱਸ ਡੀ ਓ ਨਾਲ ਤਾਲਮੇਲ ਕਰ ਕੇ ਇਸ ਦਾ ਵਿਸ਼ੇਸ਼ ਅਨੁਮਾਨ ਤਿਆਰ ਕਰਵਾਇਆ ਸੀ ਅਤੇ ਇਸ ਪ੍ਰਾਜੈਕਟ ’ਤੇ ਲਗਭਗ 50 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਹ ਸਾਰਾ ਖਰਚਾ ਮਹਿਕਮੇ ਵੱਲੋਂ ਕਰਵਾਇਆ ਗਿਆ ਹੈ। ਇਸ ਮੌਕੇ ਐੱਸ ਡੀ ਓ ਗੁਰਸੇਵਕ ਸਿੰਘ, ਗੁਰਤੇਜ ਸਿੰਘ, ਜੋਗਿੰਦਰ ਸਿੰਘ, ਪੰਚ ਕੁਲਦੀਪ ਸਿੰਘ, ਕਰਮਜੀਤ ਸਿੰਘ ਗੱਗੀ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਬਲਵਾਨ ਸਿੰਘ ਤੇ ਰਜਿੰਦਰ ਸਿੰਘ ਵੀ ਮੌਜੂਦ ਸਨ।

Advertisement
Advertisement
×