ਭੀਖੀ: ਸਥਾਨਕ ਬਲਾਕ ਦੇ ਪਿੰਡ ਫਫੜੇ ਭਾਈਕੇ ਦੇ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਵਿੱਚ ਬਣਾਈ ਗਈ 10 ਮੀਟਰ ਏਅਰ ਰਾਈਫਲ ਸ਼ੂਟਿੰਗ ਰੇਂਜ ਦਾ ਕੰਮ ਮੁਕੰਮਲ ਹੋਣ ਉਪਰੰਤ ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ੂਟਿੰਗ ਰੇਂਜ ਦਾ ਲਾਹਾ ਲੈ ਕੇ ਇਲਾਕੇ ਦੇ ਬੱਚੇ ਵੱਡੀਆਂ ਮੱਲਾਂ ਮਾਰਨਗੇ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਪਿੰਡ ਦੇ ਸਰਪੰਚ ਇਕਬਾਲ ਸਿੰਘ ਫਫੜੇ, ਸਕੂਲ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ, ਸਰਪੰਚ ਕੁਲਦੀਪ ਬੱਪੀਆਣਾ, ਕਮਲਦੀਪ ਸਮਾਓਂ, ਸਰਪੰਚ ਸੂਬੇਦਾਰ ਭੋਲਾ ਸਿੰਘ ਹਸਨਪੁਰ ਹਾਜਰ ਸਨ। -ਪੱਤਰ ਪ੍ਰੇਰਕ