ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ। ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ 15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾਂ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਤਹਿਤ ਹਰ ਹਲਕੇ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਕੇਵਲ ਕ੍ਰਿਸ਼ਨ ਗੋਇਲ ਪ੍ਰਧਾਨ ਨਗਰ ਪੰਚਾਇਤ ਬਰੀਵਾਲਾ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਕੱਚਾ ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਬਰਾੜ ਖੋਖਰ, ਹਰਦੀਪ ਸਿੰਘ ਚੇਅਰਮੈਨ ਸੱਕਾਂਵਾਲੀ, ਸੁਖਪਾਲ ਸਿੰਘ ਸਰਪੰਚ ਸੱਕਾਂਵਲੀ, ਸਰਪੰਚ ਜਸਕਰਨ ਸਿੰਘ ਵੱਟੂ ਮੌਜੂਦ ਸਨ।
+
Advertisement
Advertisement
Advertisement
Advertisement
×